Arth Parkash : Latest Hindi News, News in Hindi
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ ਵਿਧਾਇਕ ਫਾਜ਼ਿਲਕਾ ਨੇ ਪਿੰਡ ਚੁਵਾੜਿਆ ਵਾਲੀ ਵਿਖੇ 5 ਲੱਖ ਦੀ ਲਾਗਤ ਨਾਲ ਬਣੇ ਵ ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ ਵਿਧਾਇਕ ਫਾਜ਼ਿਲਕਾ ਨੇ ਪਿੰਡ ਚੁਵਾੜਿਆ ਵਾਲੀ ਵਿਖੇ 5 ਲੱਖ ਦੀ ਲਾਗਤ ਨਾਲ ਬਣੇ ਵਾਲੀਬਾਲ ਗਰਾਊਂਡ ਦਾ ਕੀਤਾ ਉਦਘਾਟਨ
Friday, 25 Jul 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ
ਵਿਧਾਇਕ ਫਾਜ਼ਿਲਕਾ ਨੇ ਪਿੰਡ ਚੁਵਾੜਿਆ ਵਾਲੀ ਵਿਖੇ 5 ਲੱਖ ਦੀ ਲਾਗਤ ਨਾਲ ਬਣੇ ਵਾਲੀਬਾਲ ਗਰਾਊਂਡ ਦਾ ਕੀਤਾ ਉਦਘਾਟਨ
ਕਿਹਾ, ਪੰਜਾਬ ਸਰਕਾਰ ਦਾ ਇੱਕੋ ਇੱਕ ਉਦੇਸ਼: ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ
ਫਾਜ਼ਿਲਕਾ 26 ਜੁਲਾਈ 2025….
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿੱਥੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਗਈ ਹੈ ਉੱਥੇ ਹੀ ਪਿੰਡਾਂ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈੱਸ ਖੇਡ ਮੈਦਾਨ ਅਤੇ ਵਾਲੀਬਾਲ ਗਰਾਊਂਡ ਬਣਾ ਕੇ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਚੁਵਾੜਿਆ ਵਾਲੀ ਵਿਖੇ 5 ਲੱਖ ਨਾਲ ਬਣਾਏ ਵਾਲੀਬਾਲ ਗਰਾਊਂਡ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਦੌਰਾਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਲਕੇ ਦੇ ਹਰ ਪਿੰਡ ਵਿੱਚ ਉਹ ਵਾਲੀਬਾਲ ਦੇ ਗਰਾਊਂਡ ਬਣਾ ਕੇ ਦੇਣ ਤੇ ਉਹ ਲਗਾਤਾਰ ਇਸ ਕਾਰਜ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁੱਝ ਮਹੀਨਿਆਂ ‘ਚ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 13 ਹਜ਼ਾਰ ਆਧੁਨਿਕ ਖੇਡ ਗਰਾਊਂਡ ਬਣਾਏ ਜਾਣਗੇ ਤੇ ਪਹਿਲੇ ਪੜਾਅ ਵਿੱਚ 3 ਹਜ਼ਾਰ 80 ਖੇਡ ਗਰਾਊਂਡ ਬਣਨਗੇ। ਉਨ੍ਹਾਂ ਕਿਹਾ ਕਿ ਹਲਕਾ ਫਾਜ਼ਿਲਕਾ ਵਿੱਚ ਪਹਿਲੇ ਪੜਾਅ ਵਿੱਚ 26 ਆਧੁਨਿਕ ਖੇਡ ਸਟੇਡੀਅਮ ਬਣਨਗੇ ਜੋ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕੋ ਇੱਕ ਉਦੇਸ਼ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਤੇ ਇਸੇ ਤਹਿਤ ਹੀ ਲਗਾਤਾਰ ਪਿੰਡਾਂ ਵਿੱਚ ਵਾਲੀਬਾਲ ਗਰਾਊਂਡ ਵੀ ਬਣਾਏ ਜਾ ਰਹੇ ਤੇ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਵੀ ਵੰਡਿਆ ਜਾ ਰਿਹਾ ਹੈ। ਇਸ ਮੌਕੇ ਪਿੰਡ ਚੁਵਾੜਿਆ ਵਾਲੀ ਦੇ ਸਰਪੰਚ, ਪੰਚ, ਆਪ ਆਗੂ, ਵਰਕਰ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।