Arth Parkash : Latest Hindi News, News in Hindi
ਨਸ਼ਾ ਤਸਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਅੱਗੇ ਗੋਡੇ ਟੇਕਣੇ ਹੀ ਪੈਣਗੇ -  ਰਮਨ ਬਹਿਲ ਨਸ਼ਾ ਤਸਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਅੱਗੇ ਗੋਡੇ ਟੇਕਣੇ ਹੀ ਪੈਣਗੇ -  ਰਮਨ ਬਹਿਲ
Saturday, 26 Jul 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨਸ਼ਾ ਤਸਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਅੱਗੇ ਗੋਡੇ ਟੇਕਣੇ ਹੀ ਪੈਣਗੇ -  ਰਮਨ ਬਹਿਲ

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਲੋਧੀਪੁਰ, ਸਰਸਪੁਰ, ਨਵਾਂ ਪਿੰਡ ਹੁੰਦਲ ਤੇ ਤਲਵੰਡੀ ਬੁਥਨਗੜ੍ਹ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ

ਗੁਰਦਾਸਪੁਰ, 27 ਜੁਲਾਈ (       ) - ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਲੋਧੀਪੁਰ, ਸਰਸਪੁਰ, ਨਵਾਂ ਪਿੰਡ ਹੁੰਦਲ ਤੇ ਤਲਵੰਡੀ ਬੁਥਨਗੜ੍ਹ ਵਿਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ ਜਿਨ੍ਹਾਂ ਦੀ ਅਗਵਾਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤੀ ਗਈ।

ਪ੍ਰਭਾਵਸ਼ਾਲੀ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਸ਼ਾ ਮੁਕਤੀ ਅਭਿਆਨ ਨਸ਼ਾ ਮੁਕਤ ਪੰਜਾਬ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਆਪਣੀ ਮੋਹਰੀ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪ੍ਰਚੰਡ ਰੂਪ `ਚ ਛੇੜੇ ਗਏ ਯੁੱਧ ਨਸ਼ਿਆਂ ਵਿਰੁੱਧ ਅੱਗੇ ਨਸ਼ਾ ਤਸਕਰਾਂ ਨੂੰ ਆਪਣੇ ਗੋਡੇ ਟੇਕਣੇ ਹੀ ਪੈਣਗੇ, ਕਿਉਂਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਕਾਨੂੰਨੀ ਸ਼ਿਕੰਜੇ `ਚ ਲਿਆ ਕੇ ਉਨ੍ਹਾਂ ਦੇ ਮਹਾਂਵਿਨਾਸ਼ ਦਾ ਪ੍ਰਣ ਲਿਆ ਹੋਇਆ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਾਬਕਾ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ `ਚ ਧਕੇਲਣ ਲਈ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਆਗੂਆਂ ਦੀ ਨਸ਼ਾ ਤਸਕਰਾਂ ਨਾਲ ਸਾਂਝਾਂ ਜਗਜ਼ਾਹਰ ਹੋ ਰਹੀਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਹਰ ਛੋਟੇ-ਵੱਡੇ ਤਸਕਰਾਂ ਖਿਲਾਫ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਲ ਉਨ੍ਹਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਾ ਮੁਕਤ ਪੰਜਾਬ ਬਣਾਉਣ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਜੇਕਰ ਉਨ੍ਹਾਂ ਦੇ ਪਿੰਡ ਕੋਈ ਗਲਤ ਅਨਸਰ ਨਸ਼ਾ ਵੇਚਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਇਸ ਮੌਕੇ ਸ੍ਰੀ ਬਹਿਲ ਨੇ ਇਲਾਕਾ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ।

ਇਸ ਮੌਕੇ ਉਨ੍ਹਾਂ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਕੋਆਰਡੀਨੇਟਰ ਰਣਜੀਤ ਸਿੰਘ ਪਾਹੜਾ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਸਰਪੰਚ ਸੰਦੀਪ ਸਿੰਘ ਤਿੱਬੜੀ, ਰਾਕੇਸ਼ ਸ਼ਰਮਾ, ਸਰਪੰਚ ਸਰਬਜੀਤ ਸਿੰਘ ਨਵਾਂ ਪਿੰਡ ਹੁੰਦਲ, ਸਰਪੰਚ ਮੇਜਰ ਸਿੰਘ ਲੋਧੀਪੁਰ, ਸਰਪੰਚ ਗੁਰਦੀਪ ਸਿੰਘ ਸਰਸਪੁਰ, ਸਰਪੰਚ ਕਰਮਜੀਤ ਸਿੰਘ ਤਲਵੰਡੀ ਬੁਥਨਗੜ੍ਹ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਹੀ ਹਾਜ਼ਰ ਸਨ।