Arth Parkash : Latest Hindi News, News in Hindi
ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ ਜਾਰੀ, 9 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ ਜਾਰੀ, 9 ਗ੍ਰਿਫ਼ਤਾਰ
Monday, 28 Jul 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ ਜਾਰੀ, 9 ਗ੍ਰਿਫ਼ਤਾਰ

 

 517 ਗ੍ਰਾਮ ਹੈਰੋਇਨ, 140 ਨਸ਼ੀਲੀਆਂ ਗੋਲੀਆਂ ਤੇ 1 ਵਰਨਾ ਕਾਰ ਬਰਾਮਦ

 

ਜਲੰਧਰ, 29 ਜੁਲਾਈ: ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਪਿਛਲੇ ਦੋ ਦਿਨਾਂ ਦੇ ਓਪਰੇਸ਼ਨਾਂ ਦੌਰਾਨ ਪੁਲਿਸ ਟੀਮਾਂ ਨੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿੱਚ 7 ਮੁਕੱਦਮੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਹਨ। ਇਸ ਕਾਰਵਾਈ ਦੌਰਾਨ 517 ਗ੍ਰਾਮ ਹੈਰੋਇਨ, 140 ਨਸ਼ੀਲੀਆਂ ਗੋਲੀਆਂ ਅਤੇ ਇੱਕ ਵਰਨਾ ਕਾਰ ਬਰਾਮਦ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਕਈ ਛਾਪੇ ਮਾਰੇ ਗਏ। ਨਤੀਜੇ ਵਜੋਂ 7 ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਦੌਰਾਨ 517 ਗ੍ਰਾਮ ਹੈਰੋਇਨ, 140 ਨਸ਼ੀਲੀਆਂ ਗੋਲੀਆਂ ਅਤੇ ਇੱਕ ਵਰਨਾ ਕਾਰ ਜ਼ਬਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਮੁੜ ਸਮਾਜ ਨਾਲ ਜੋੜਨ ਦੀ ਮੁਹਿੰਮ ਤਹਿਤ 23 ਨਸ਼ਾ ਪੀੜਤ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਦਰਾਂ ਵਿੱਚ ਭੇਜਿਆ ਗਿਆ ਹੈ, ਜਿਨ੍ਹਾਂ ਵਿੱਚੋਂ 14 ਨੂੰ ਓਟ (OOAT) ਕੇਂਦਰ ਵਿੱਚ ਦਾਖ਼ਲ ਕੀਤਾ ਗਿਆ, 1 ਵਿਅਕਤੀ ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64 ਏ ਤਹਿਤ ਰੈਫਰ ਕੀਤਾ ਗਿਆ ਅਤੇ 8 ਨੂੰ ਮੁੜ ਵਸੇਬਾ ਕੇਂਦਰਾਂ ਵਿੱਚ ਭੇਜਿਆ ਗਿਆ ਹੈ।

 

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਸਮੱਸਿਆ ਦਾ ਲੰਮੇ ਸਮੇਂ ਲਈ ਹੱਲ ਕੱਢਣ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਯਤਨ ਕਰ ਰਹੀ ਹੈ।