Arth Parkash : Latest Hindi News, News in Hindi
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਵਿੱਚ 13 ਅਗਸਤ 202 ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਵਿੱਚ 13 ਅਗਸਤ 2025 ਤੱਕ ਦਾ ਵਾਧਾ
Tuesday, 29 Jul 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

 

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ:

 

ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ, ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 29 ਜੁਲਾਈ 2025 ਤੱਕ ਸੀ, ਨੂੰ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 13 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ।

 

ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦੀਪਤੀ ਭਟਨਾਗਰ ਨੇ ਦੱਸਿਆ ਕਿ ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਮੋਹਾਲੀ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ, ਵਿਚ ਅਗਲੇ ਵਿੱਦਿਅਕ ਸਾਲ 2026-2027 ਦੀ ਛੇਵੀਂ ਜਮਾਤ ਲਈ ਇਸ ਵਿੱਦਿਅਕ ਸਾਲ 2025-2026 ਵਿੱਚ ਪੰਜਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਮੁਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਪੰਜਵੀਂ ਜਮਾਤ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ। ਉਸ ਦਾ ਜਨਮ 01 ਮਈ 2014 ਤੋਂ 31 ਜੁਲਾਈ 2016 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ.ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸਟ੍ਰੇਸ਼ਨ ਕਰਾਉਣ। ਉਨ੍ਹਾਂ ਕਿਹਾ ਕਿ ਆਨਲਾਈਨ https://cbseitms.rcil.gov.in/nvs ਤੇ ਰਜਿਸਟ੍ਰੇਸ਼ਨ ਕਰਾਉਣ ਦੀ ਆਖਰੀ ਮਿਤੀ 13 ਅਗਸਤ, 2025 ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 13.12.2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣ ਸੈਂਟਰਾਂ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ

ਜਾਣ।