ਨੈਸ਼ਨਲ ਲੋਕ ਅਦਾਲਤ 13 ਸਤੰਬਰ, 2025 ਨੂੰ ਲਗਾਈ ਜਾਏਗੀ :
ਜਿਲ੍ਹਾ ਅਤੇ ਸੈਸ਼ਨ ਜ਼ੱਜ ਸ. ਅਵਤਾਰ ਸਿੰਘ
ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ ਡਾਇਲ ਕਰੋ 15100 :
ਸੀ.ਜੇ.ਐਮ ਰੂਚੀ ਸਵੱਪਨ ਸ਼ਰਮਾ
ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਜਤਿੰਦਰ ਕੌਰ, ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਮਾਣਯੋਗ ਚੈਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਜੀ ਦੀ ਅਗੁਵਾਈ ਅਤੇ ਮਾਰਗ ਦਰਸ਼ਨ ਹੇਠ ਮਿਤੀ 13 ਸਤੰੰਬਰ, 2025 ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ।
ਮੈਡਮ ਰੂਚੀ ਸਵੱਪਨ ਸ਼ਰਮਾ, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ, ਫਾਜ਼ਿਲਕਾ ਜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਫਾਜ਼ਿਲਕਾ ਅਬੋਹਰ ਜਾਂ ਜਲਾਲਾਬਾਦ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕਰੋ ਜਾਂ ਡਾਇਲ ਕਰੋ ਟੋਲ ਫਰੀ ਨੰ. 15100 ਜਾਂ ਲੈਂਡਲਾਈਨ ਨੰ. 01638—261500
----------------------