Arth Parkash : Latest Hindi News, News in Hindi
ਪੀ.ਐੱਮ. ਕਿਸਾਨ ਸਕੀਮ ਤਹਿਤ ਭਾਰਤ ਸਰਕਾਰ ਵੱਲੋਂ 20 ਵੀਂ ਕਿਸ਼ਤ ਜਾਰੀ ਪੀ.ਐੱਮ. ਕਿਸਾਨ ਸਕੀਮ ਤਹਿਤ ਭਾਰਤ ਸਰਕਾਰ ਵੱਲੋਂ 20 ਵੀਂ ਕਿਸ਼ਤ ਜਾਰੀ
Saturday, 02 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੀ.ਐੱਮ. ਕਿਸਾਨ ਸਕੀਮ ਤਹਿਤ ਭਾਰਤ ਸਰਕਾਰ ਵੱਲੋਂ 20 ਵੀਂ ਕਿਸ਼ਤ ਜਾਰੀ

ਗੁਰਦਾਸਪੁਰ, 3 ਅਗਸਤ ( 2025) - ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ, ਇਸ ਯੋਜਨਾ ਤਹਿਤ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ। ਇਸ ਸਕੀਮ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਨੌਲੀ, ਸੇਵਾਪੁਰੀ, ਵਾਰਾਨਸੀ, ਉੱਤਰ ਪ੍ਰਦੇਸ਼ ਵਿਖੇ ਇਕ ਵਿਸ਼ੇਸ਼ ਲਾਈਵ ਈਵੈਂਟ ਰਾਹੀਂ ਕਿਸਾਨਾਂ ਨੂੰ ਇਸ ਸਕੀਮ ਦੇ ਤਹਿਤ 20 ਵੀ ਕਿਸ਼ਤ ਜਾਰੀ ਕਰ ਦਿੱਤੀ ਗਈ ਇਸ ਪ੍ਰੋਗਰਾਮ ਦਾ  ਲਿੰਕ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਹੋਇਆ ਸੀ ਅਤੇ ਇਸ ਪ੍ਰੋਗਰਾਮ ਵਿੱਚ ਪ੍ਰਾਪਤ ਹੋਏ ਲਿੰਕ ਰਾਹੀਂ ਵੱਖ ਵੱਖ ਪੱਧਰਾਂ ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਦੇ ਸੰਬੋਧਨ ਨੂੰ ਸੁਣਿਆ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਵੱਲੋਂ ਸਰਕਲ ਪੱਧਰ, ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ 'ਤੇ ਕਿਸਾਨਾਂ ਦਾ ਇਕੱਠ ਕਰਕੇ ਉਨ੍ਹਾਂ ਨੂੰ ਇਸ ਲਾਈਵ ਈਵੈਂਟ ਦੇ ਨਾਲ ਜੋੜਿਆ ਗਿਆ। ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋਂ ਵੀ ਇਸ ਲਾਈਵ ਈਵੈਂਟ ਦਾ ਪ੍ਰਸਾਰਨ ਆਪਣੇ ਦਫ਼ਤਰ ਵਿਖੇ ਕੀਤਾ ਗਿਆ ਜਿਸ ਵਿੱਚ 39 ਕਿਸਾਨਾਂ ਵੱਲੋਂ ਭਾਗ  ਲਿਆ ਗਿਆ।

ਇਸ ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਜੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਿਸਾਨਾਂ ਦੇ ਪੀਐਮ ਕਿਸਾਨ ਖਾਤਿਆਂ ਦੀ ਈ-ਕੇ ਵਾਈ ਸੀ ਦਾ ਕੰਮ 81 ਫ਼ੀਸਦੀ ਮੁਕੰਮਲ ਹੋ ਗਿਆ ਹੈ। ਭਾਰਤ ਸਰਕਾਰ ਵੱਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ "ਇਲੈੱਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਣਨਾ" ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ। ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ। ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਪੂਰੇ ਸਾਲ ਵਿੱਚ ਕੁੱਲ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ ਤਾਂ ਜੋ ਕਿਸਾਨਾਂ ਵੱਲੋਂ ਫ਼ਸਲਾਂ ਦੀ ਪੈਦਾਵਾਰ 'ਤੇ ਕੀਤੇ ਜਾਂਦੇ ਖ਼ਰਚੇ ਦੀ ਕੁਝ ਹੱਦ ਤੱਕ ਪੂਰਤੀ ਕੀਤੀ ਜਾ ਸਕੇ ।
 
ਡਾ. ਅਮਰੀਕ ਸਿੰਘ ਨੇ ਅੱਗੇ ਦੱਸਿਆ ਕਿ ਪੀਐਮ ਕਿਸਾਨ ਸਕੀਮ ਦੇ ਲਾਭਪਾਤਰੀਆਂ ਦੀ ਈ-ਕੇ. ਵਾਈ.ਸੀ ਕਰਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਦੇ ਪੀਐਮ ਕਿਸਾਨ ਖਾਤਿਆਂ ਦੀ ਈ-ਕੇਵਾਈਸੀ ਕਰ ਰਹੀਆਂ ਹਨ। ਇਸ ਦੇ ਨਾਲ ਹੀ ਕਾਮਨ ਸਰਵਿਸ ਸੈਂਟਰ ਦੇ ਨੁਮਾਇੰਦੇ ਵੀ ਈ-ਕੇਵਾਈਸੀ ਕਰ ਰਹੇ ਹਨ ਅਤੇ ਜਲਦ ਹੀ ਇਸ ਕੰਮ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਦੇ ਖਾਤਿਆਂ ਦੀ ਲੈਂਡ ਸੀਡਿੰਗ ਦਾ ਕੰਮ ਵੀ ਚੱਲ ਰਿਹਾ ਹੈ ਖੇਤੀਬਾੜੀ ਵਿਭਾਗ ਦੇ ਖੇਤਰੀ ਦਫ਼ਤਰਾਂ ਵਿੱਚ ਕਿਸਾਨਾਂ ਦਾ ਰੈਵੀਨਿਊ ਰਿਕਾਰਡ ਵੈਰੀਫਾਈ ਕਰਕੇ ਖੇਤੀਬਾੜੀ ਡਾਇਰੈਕਟੋਰੇਟ ਤੋਂ ਲੈਂਡ ਸੀਡਿੰਗ ਕਰਵਾਈ ਜਾ ਰਹੀ ਹੈ। ਇਸ ਲਈ ਕਿਸਾਨਾਂ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਈ-ਕੇਵਾਈਸੀ ਜਾਂ ਲੈਣ ਸੀਡਿੰਗ ਕਰਵਾਉਣੀ ਰਹਿ ਗਈ ਹੈ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਦੇ ਨਾਲ ਸੰਪਰਕ ਕਰਨ ਤਾਂ ਜੋ ਇਸ ਕੰਮ ਨੂੰ ਜਲਦੀ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਚਾਹੀਦਾ ਹੈ ਕਿ ਲਾਭ ਪਾਤਰੀ ਦਾ ਮੌਤ ਸਰਟੀਫਿਕੇਟ ਅਤੇ ਬਿਨੈਪੱਤਰ ਨਜ਼ਦੀਕੀ ਖੇਤੀਬਾੜੀ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਤਾਂ ਜੋ ਮ੍ਰਿਤਕ ਲਾਭਪਾਤਰੀ ਦੇ ਨਾਮ ਸੂਚੀ ਵਿੱਚੋਂ ਕੱਟੇ ਜਾ ਸਕਣ।