Arth Parkash : Latest Hindi News, News in Hindi
ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ
Sunday, 03 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 4 ਅਗਸਤ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਅਕਤੂਬਰ 2025 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।