Arth Parkash : Latest Hindi News, News in Hindi
ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ 
Tuesday, 05 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ 

 

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਿਲਾਵਟਖੋਰੀ ਵਿਰੁੱਧ ਦਿੱਤੀ ਚੇਤਾਵਨੀ , ਕਿਹਾ 5 ਸਾਲਾਂ ਵਿੱਚ 145 ਦੋਸ਼ੀਆਂ ਨੂੰ ਹੋਈ ਸਜ਼ਾ

 

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ 43 ਹਜ਼ਾਰ ਤੋਂ ਵੱਧ ਭੋਜਨ ਨਮੂਨੇ ਲਏ ਗਏ

 

— ਮੋਬਾਈਲ ਫੂਡ ਸੇਫਟੀ ਵੈਨਾਂ ਵਿੱਚ ਦੁੱਧ, ਪਨੀਰ ਅਤੇ ਮਸਾਲੇ ਵਰਗੇ ਖਾਧ ਪਦਾਰਥਾਂ ਦੀ ਜਾਂਚ ਕਰਨ ਲਈ ਲੋਕਾਂ ਨੂੰ ਕੀਤਾ ਉਤਸ਼ਾਹਿਤ

 

ਚੰਡੀਗੜ੍ਹ, 6 ਅਗਸਤ:

ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਲੋਕਾਂ ਨੂੰ ‘ ਫੂਡ ਸੇਫ਼ਟੀ ਆਨ ਵੀਲਜ਼’ ਪਹਿਲਕਦਮੀ, ਜਿਸਦਾ ਹੁਣ ਸਾਰੇ ਜ਼ਿਲਿਆਂ ਵਿੱਚ ਵਿਸਥਾਰ ਕੀਤਾ ਗਿਆ ਹੈ ,ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ।

 

ਜ਼ਿਕਰਯੋਗ ਹੈ ਕਿ ‘ਫੂਡ ਸੇਫਟੀ ਆਨ ਵੀਲਜ਼’ ਮੋਬਾਈਲ ਫੂਡ ਟੈਸਟਿੰਗ ਵੈਨਾਂ ਹਨ, ਜੋ ਦੁੱਧ, ਪਨੀਰ, ਪਾਣੀ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਸਮੇਤ ਭੋਜਨ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਮਿਲਾਵਟ ਦੀ ਜਾਂਚ ਕਰਨ ਲਈ ਲੈਸ ਹਨ।

 

ਸਿਹਤ ਮੰਤਰੀ ਨੇ ਕਿਹਾ ਕਿ ਇਹ ਵੈਨਾਂ ਭੋਜਨ ਮਿਲਾਵਟ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ - ਮੈਂ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ। ਸਿਹਤ ਮੰਤਰੀ ਇੱਥੇ ਪੰਜਾਬ ਭਵਨ ਵਿਖੇ ‘ ਇਫ ਇਟਸ ਨੌਟ ਸੇਫ, ਇਟਸ ਨੌਟ ਫੂਡ’ ਦੇ ਸਲੋਗਨ ਵਾਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ , ਪੰਜਾਬ ਦਿਲਰਾਜ ਸਿੰਘ, ਡਾਇਰੈਕਟਰ ਲੈਬਜ਼ ਰਵਨੀਤ ਕੌਰ ਅਤੇ ਸੰਯੁਕਤ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਵੀ ਮੌਜੂਦ ਸਨ।

 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਵਿਭਾਗ ਵੱਲੋਂ ਕੁੱਲ 18,559 ਇਨਫੋਰਸਮੈਂਟ ਸੈਂਪਲ ਅਤੇ 12,178 ਨਿਗਰਾਨੀ ਸੈਂਪਲ ਲਏ ਗਏ ਹਨ। ਇਸ ਤੋਂ ਇਲਾਵਾ, ‘ਫੂਡ ਸੇਫਟੀ ਔਨ ਵੀਲਜ਼’ ’ਤੇ ਮਿਲਾਵਟਖੋਰੀ ਲਈ ਹੁਣ ਤੱਕ 13,000 ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਸ਼੍ਰੇਣੀਆਂ ਵਿੱਚ ਪਨੀਰ, ਘਿਓ, ਦੁੱਧ, ਮਸਾਲੇ, ਫਲ ਅਤੇ ਸਬਜ਼ੀਆਂ, ਮਿਠਾਈਆਂ, ਖੋਆ ਆਦਿ ਸ਼ਾਮਲ ਹਨ।

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਫ.ਡੀ.ਏ. ਅਧਿਕਾਰੀਆਂ ਨੂੰ ਇਨ੍ਹਾਂ ਫੂਡ ਸੇਫਟੀ ਵੈਨਾਂ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਅਤੇ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ, ਨਾਲ ਹੀ ਉਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਅਤੇ ਵਿਭਾਗ ਦੀਆਂ ਸਾਰੀਆਂ ਨੀਤੀਆਂ ਨੂੰ ਸੁਹਿਰਦਤਾ ਨਾਲ ਲਾਗੂ ਕਰਨ ਲਈ ਕਿਹਾ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਿਰਫ਼ ‘ਸ਼ੁੱਧ ਅੰਨ’ ਨਾਲ ਹੀ ‘ਸ਼ੁੱਧ ਮਨ’ ਅਤੇ ‘ਸਵਸਥ ਤਨ’ ਸੰਭਵ ਹੈ।

 

ਉਨ੍ਹਾਂ ਦੁਹਰਾਇਆ ਕਿ ਭੋਜਨ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਨੇ ਪਿਛਲੇ ਪੰਜ ਸਾਲਾਂ ਵਿੱਚ ਮਿਲਾਵਟਖੋਰੀ ਦੇ 145 ਮਾਮਲਿਆਂ ਵਿੱਚ ਛੇ ਮਹੀਨੇ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

 

ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਫੂਡ ਬਿਜ਼ਨਸ ਆਪਰੇਟਰਾਂ ਨੂੰ ਕੁੱਲ 3.17 ਲੱਖ ਲਾਇਸੈਂਸ ਅਤੇ ਰਜਿਸਟਰੇਸ਼ਨ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਸਟਰੀਟ ਫੂਡ ਵੈਂਡਰਾਂ ਸਮੇਤ ਸਾਰੇ ਐਫਬੀਓਜ਼ ਨੂੰ ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਅਧੀਨ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਕੀਤੀ।

 

ਉਨ੍ਹਾਂ ਨੇ ਸੰਤੁਲਿਤ ਖੁਰਾਕ ਅਤੇ ਬਿਹਤਰ ਖੁਰਾਕ ਵਿਕਲਪਾਂ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਅਤੇ ਐਫ.ਡੀ.ਏ. ਨੂੰ ਪੋਸ਼ਣ ਅਤੇ ਸਰਕਾਰੀ ਸਿਹਤ ਪਹਿਲਕਦਮੀਆਂ ਬਾਰੇ ਜਨਤਕ ਸਿੱਖਿਆ ਮੁਹਿੰਮਾਂ ਨੂੰ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬੀਆਂ ਨੂੰ ‘ਸਹੀ ਖਾਓ, ਸਿਹਤਮੰਦ ਰਹੋ’ ਪਹੁੰਚ ਅਪਣਾਉਣ ਅਤੇ ਇੱਕ ਸਿਹਤਮੰਦ ਤੇ ਪੋਸ਼ਣ ਪੱਖੋਂ ਸੁਰੱਖਿਅਤ ਪੰਜਾਬ ਸਿਰਜਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

 

ਇਸ ਦੌਰਾਨ, ਮੰਤਰੀ ਨੇ ਦੱਸਿਆ ਕਿ ਐਫ.ਡੀ.ਏ. ਵੱਲੋਂ ਲਗਭਗ 500 ਜਾਗਰੂਕਤਾ ਕੈਂਪ ਲਗਾਏ ਗਏ ਹਨ ਜਿਨ੍ਹਾਂ ਵਿੱਚ 55000 ਤੋਂ ਵੱਧ ਵਿਅਕਤੀਆਂ ਨੂੰ ਸਾਫ-ਸਫਾਈ, ਸਹੀ ਖਾਣ-ਪੀਣ ਅਤੇ ਭੋਜਨ ਸੁਰੱਖਿਆ ਅਭਿਆਸਾਂ ਬਾਰੇ ਸਿਖਲਾਈ ਦਿੱਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਵਿੱਚ ਲੋਕਾਂ ਨੂੰ ਭੋਜਨ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਹੀ ਖਾਣ-ਪੀਣ ਬਾਰੇ 13 ਮੇਲੇ ਲਗਾਏ ਗਏ ਹਨ। ਇਸ ਤੋਂ ਇਲਾਵਾ, ਈਟ ਰਾਈਟ ਕੈਂਪਸ, ਮੰਡੀਆਂ, ਸਟਰੀਟ ਫੂਡ ਹੱਬ ਆਦਿ ਖੇਤਰ ਵਿੱਚ 150 ਸਰਟੀਫਿਕੇਸ਼ਨ ਹਾਸਲ ਕੀਤੇ ਗਏ ਹਨ।