Arth Parkash : Latest Hindi News, News in Hindi
ਪੌਂਗ ਡੈਮ ਤੋਂ ਛੱਡਿਆ ਜਾਵੇਗਾ ਪਾਣੀ, ਘਬਰਾਉਣ ਦੀ ਲੋੜ ਨਹੀਂ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਪੌਂਗ ਡੈਮ ਤੋਂ ਛੱਡਿਆ ਜਾਵੇਗਾ ਪਾਣੀ, ਘਬਰਾਉਣ ਦੀ ਲੋੜ ਨਹੀਂ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
Tuesday, 05 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੌਂਗ ਡੈਮ ਤੋਂ ਛੱਡਿਆ ਜਾਵੇਗਾ ਪਾਣੀ, ਘਬਰਾਉਣ ਦੀ ਲੋੜ ਨਹੀਂ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
- ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ , ਹੜ੍ਹ ਨਾਲ ਨਜਿੱਠਣ ਲਈ ਮੁਕੰਮਲ ਪ੍ਰਬੰਧ
- ਬੀ.ਬੀ.ਐਮ.ਬੀ ਦੀ ਰੂਟੀਨ ਕਰਵਾਈ, ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ
ਹੁਸ਼ਿਆਰਪੁਰ, 6 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਵਲੋਂ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਕੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ਅਤੇ 11500 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਛੱਡਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਇੱਕ ਰੁਟੀਨ ਪ੍ਰਕਿਰਿਆ ਹੈ, ਜੋ ਹਰ ਸਾਲ ਹੜ੍ਹ ਦੇ ਮੌਸਮ ਦੌਰਾਨ ਕੀਤੀ ਜਾਂਦੀ ਹੈ ਅਤੇ ਇਸ ਬਾਰੇ ਚਿੰਤਾ ਜਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬੀ.ਬੀ.ਐਮ.ਬੀ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਪੌਂਗ ਡੈਮ ਦੇ ਪਾਣੀ ਦੇ ਪੱਧਰ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਇਸ ਵੇਲੇ ਕੋਈ ਐਮਰਜੈਂਸੀ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਪਹਿਲਾਂ ਹੀ ਸਾਰੇ ਜ਼ਰੂਰੀ ਸਾਵਧਾਨੀ ਉਪਾਅ ਕਰ ਲਏ ਹਨ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਉਨ੍ਹਾਂ ਨੂੰ ਨਾ ਫੈਲਾਉਣ।
ਉਨ੍ਹਾਂ ਕਿਹਾ ਕਿ ਦਸੂਹਾ ਅਤੇ ਮੁਕੇਰੀਆਂ ਦੇ ਐਸ.ਡੀ.ਐਮਜ਼ ਨੂੰ ਉਨ੍ਹਾਂ ਪਿੰਡਾਂ ਵਿੱਚ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਜਿੱਥੇ ਪਿਛਲੇ ਸਾਲਾਂ ਵਿੱਚ ਪਾਣੀ ਵਧਣ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਸੀ। ਇਹ ਕਦਮ ਸਿਰਫ਼ ਸਾਵਧਾਨੀ ਦੇ ਤੌਰ 'ਤੇ ਚੁੱਕਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸੁਚੇਤ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜੇਕਰ ਕਿਸੇ ਵੀ ਸਮੇਂ ਕੋਈ ਐਮਰਜੈਂਸੀ ਪੈਦਾ ਹੁੰਦੀ ਹੈ, ਤਾਂ ਰਾਹਤ ਅਤੇ ਬਚਾਅ ਕਾਰਜ, ਸਿਹਤ ਸਹੂਲਤਾਂ, ਭੋਜਨ ਸਪਲਾਈ ਅਤੇ ਹੋਰ ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਗਏ ਹਨ। ਸਬੰਧਤ ਵਿਭਾਗਾਂ ਨੂੰ ਪਹਿਲਾਂ ਹੀ ਸੁਚੇਤ ਰਹਿਣ ਅਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ 'ਤੇ ਪੂਰਾ ਵਿਸ਼ਵਾਸ ਰੱਖਣ ਅਤੇ ਬੇਲੋੜੀ ਘਬਰਾਹਟ ਤੋਂ ਬਚਣ। ਜ਼ਿਲ੍ਹਾ ਪ੍ਰਸ਼ਾਸਨ ਪੂਰੀ ਚੌਕਸੀ ਨਾਲ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ ਅਤੇ ਜਨਤਕ ਹਿੱਤ ਵਿੱਚ ਸਾਰੇ ਕਦਮ ਚੁੱਕੇ ਜਾ ਰਹੇ ਹਨ।