Arth Parkash : Latest Hindi News, News in Hindi
ਡੀ.ਬੀ.ਈ.ਈ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਉਮੀਦਵਾਰ - ਰਮਨਦੀਪ ਕੌਰ ਡੀ.ਬੀ.ਈ.ਈ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਉਮੀਦਵਾਰ - ਰਮਨਦੀਪ ਕੌਰ
Tuesday, 05 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਡੀ.ਬੀ.ਈ.ਈ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਉਮੀਦਵਾਰ - ਰਮਨਦੀਪ ਕੌਰ

ਹੁਸ਼ਿਆਰਪੁਰ, 6 ਅਗਸਤ :
      ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੇ ਰੋਜ਼ਗਾਰ ਸਬੰਧੀ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਬਿਊਰੋ ਵਿਖੇ ਮੁਫ਼ਤ ਇੰਟਰਨੈੱਟ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜਿਨ੍ਹਾਂ ਪ੍ਰਾਰਥੀਆਂ ਵੱਲੋਂ ਕੋਈ ਦਾਖਲੇ ਸਬੰਧੀ ਜਾਂ ਨੌਕਰੀ ਸਬੰਧੀ ਅਪਲਾਈ ਕਰਨਾ ਹੁੰਦਾ ਹੈ, ਤਾਂ ਉਹ ਪ੍ਰਾਰਥੀ ਮੁਫ਼ਤ ਇੰਟਰਨੈੱਟ ਦੀ ਸਹੂਲਤ ਰਾਹੀਂ ਅਪਲਾਈ ਕਰ ਸਕਦੇ ਹਨ।
      ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ, ਉਨ੍ਹਾਂ ਨੂੰ ਮੁਫ਼ਤ ਕਰੀਅਰ ਕਾਊਂਂਸਲਿੰਗ ਕੀਤੀ ਜਾਂਦੀ ਹੈ। ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਜੋ ਪ੍ਰਾਰਥੀ ਸਵੈ-ਰੋਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੰਦੇ ਹਨ। ਉਨ੍ਹਾਂ ਨੂੰ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਦਫ਼ਤਰ ਵਿਖੇ ਲੋਨ ਦੇਣ ਵਾਲੇ ਵਿਭਾਗ ਵੱਖੋ-ਵੱਖ ਦਿਨਾਂ ਵਿਚ ਰੋਸਟਰ ਅਨੁਸਾਰ ਬੈਠਦੇ ਹਨ ਅਤੇ ਉਨ੍ਹਾਂ ਵੱਲੋਂ ਬਿਊਰੋ ਵਿਖੇ ਵਿਜ਼ਟ ਕਰਨ ਵਾਲੇ ਪ੍ਰਾਰਥੀਆਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਟਾਫ ਵੱਲੋਂ ਸਰਕਾਰ ਵੱਲੋਂ ਕਰਵਾਏ ਜਾਂਦੇ ਮੁਫ਼ਤ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਰੋਜ਼ਗਾਰ ਬਿਊਰੋ ਦੀ ਰੋਜ਼ਗਾਰ ਮੋਬਾਇਲ ਐਪ ਡੀ.ਬੀ.ਈ.ਈ ਹੁਸ਼ਿਆਰਪੁਰ ਨੂੰ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਪ੍ਰਾਰਥੀ ਇਸ ਐਪ ਰਾਹੀਂ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ। ਜਿਲ੍ਹਾ ਰੋਜ਼ਗਾਰ ਅਫਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।