Arth Parkash : Latest Hindi News, News in Hindi
ਬਾਲ ਭਿੱਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਨੇ ਕੀਤੀ ਚੈਕਿੰਗ ਬਾਲ ਭਿੱਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਨੇ ਕੀਤੀ ਚੈਕਿੰਗ
Tuesday, 05 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਬਾਲ ਭਿੱਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਨੇ ਕੀਤੀ ਚੈਕਿੰਗ

-3 ਬੱਚੇ ਬਾਲ ਭਿੱਖਿਆ ਤੋਂ ਕਰਵਾਏ ਮੁਕਤ

ਹੁਸ਼ਿਆਰਪੁਰ, 6 ਅਗਸਤ:
      ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਰਹਿਨੁਮਾਈ ਹੇਠ ਪ੍ਰੋਜੈਕਟ ਜੀਵਨਜੋਤ-2 ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਵਿਚ  ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੀ ਟੀਮ ਦੁਆਰਾ ਬਾਲ ਭਿੱਖਿਆ ਰੋਕੂ ਜ਼ਿਲ੍ਹਾ ਪੱਧਰੀ ਟਾਸਕ ਫੋਰਮ ਨਾਲ ਤਲਵਾੜਾ ਵਿਖੇ ਬਾਲ ਭਿਖਿਆ ਰੋਕੂ ਰੇਡ ਕੀਤੀ ਗਈ। ਇਸ ਰੇਡ ਦੋਰਾਨ ਕਮਾਹੀ ਰੋਡ, ਦਾਤਾਰਪੁਰ ਬੱਸ ਅੱਡਾ, ਝੀਰ ਦੀ ਖੂਹੀ ਅੱਡਾ, ਕਮਾਹੀ ਦੇਵੀ ਮੰਦਿਰ ਆਦਿ ਸਥਾਨਾ ਤੋਂ 3 ਬੱਚੇ ਬਾਲ ਭਿੱਖਿਆ ਤੋਂ ਮੁਕਤ ਕਰਵਾਏ ਗਏ ਅਤੇ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤੇ ਗਏ। ਬਾਲ ਭਲਾਈ ਕਮੇਟੀ ਵਲੋਂ ਬੱਚਿਆਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੀ ਭਲਾਈ ਲਈ ਫ਼ੈਸਲਾ ਲਿਆ ਗਿਆ।    ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਆਮ ਜਨਤਾ ਨੂੰ ਅਪੀਲ  ਕੀਤੀ ਗਈ ਕਿ ਜੇਕਰ ਤੁਹਾਨੂੰ ਕੋਈ ਬੱਚਾ ਭੀਖ ਮੰਗਦਾ ਜਾਂ ਬਾਲ ਮਜ਼ਦੂਰੀ ਕਰਦਾ ਹੋਇਆ ਮਿਲਦਾ ਹੈ, ਤਾਂ ਉਸ ਦੀ ਸੂਚਨਾ ਬਾਲ ਹੈਲਪਲਾਈਨ 1098 ‘ਤੇ ਦਿੱਤੀ ਜਾਵੇ ਤਾਂ ਜੋ ਤੁਹਾਡੀ ਇਕ ਪਹਿਲ ਕਿਸੇ ਬੱਚੇ ਦੀ ਜ਼ਿੰਦਗੀ ਬਦਲ ਸਕੇ। ਉਨ੍ਹਾਂ ਦੱਸਿਆ ਕਿ 0 ਤੋਂ 18 ਸਾਲ ਦੇ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਬਾਰੇ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਵਿਖੇ ਜਾਂ ਬਾਲ ਹੈਲਪਲਾਈਨ 1098 ‘ਤੇ ਫੋਨ ਕਰਕੇ ਲਈ ਜਾ ਸਕਦੀ ਹੈ । ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇਸ ਤਰ੍ਹਾਂ ਦੀ ਰੇਡਸ ਪਹਿਲਾਂ ਵੀ ਹੋ ਰਹੀਆਂ ਹਨ ਅਤੇ ਇਹ ਲਗਾਤਾਰ ਜਾਰੀ ਰਹਿਣਗੀਆਂ। ਜੇਕਰ ਕੋਈ ਮਾਤਾ-ਪਿਤਾ ਬੱਚੇ ਤੋਂ ਬਾਲ ਭਿੱਖਿਆ ਕਰਵਾਉਂਦਾ ਪਾਇਆ ਗਿਆ ਤਾਂ ਮਾਤਾ-ਪਿਤਾ ‘ਤੇ ਵੀ ਕਾਰਵਾਈ ਕੀਤੀ ਜਾਵੇਗੀ। ਬੱਚਿਆਂ ਦੀ ਸੁਰੱਖਿਆ ਅਤੇ ਦੇਖ-ਭਾਲ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ ।
      ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬੱਚਿਆਂ ਤੋਂ ਭਿਖਿਆ ਮੰਗਵਾਉਣ ਵਾਲੇ ਮਾਤਾ-ਪਿਤਾ ਦਾ ਡੀ.ਐਨ.ਏ ਟੈਸਟ ਕੀਤਾ ਜਾਵੇਗਾ ਅਤੇ ਰਿਪੋਰਟ ਮੈਚ ਨਾ ਕਰਨ ‘ਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਚੇਅਰਪਰਸਨ ਬਾਲ ਭਲਾਈ ਕਮੇਟੀ ਹਰਜੀਤ ਕੌਰ ਨੇ ਦੱਸਿਆ ਕਿ ਬਾਲ ਭਿਖਿਆ ਕਰਵਾਉਣ ਦੇ ਮਾਮਲਿਆ ਵਿੱਚ ਹੁਣ ਤੱਕ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਵੱਖ-ਵੱਖ ਥਾਣਿਆਂ ਵਿੱਚ ਦੋ ਐਫ.ਆਈ.ਆਰ ਦਰਜ ਕਰਵਾਈਆਂ ਜਾ ਚੁੱਕੀਆਂ ਹਨ। ਇਸ ਰੇਡ ਦੌਰਾਨ ਜਸਵਿੰਦਰ ਸਿੰਘ , ਜਿਲ੍ਹਾ ਬਾਲ ਸੁਰੱਖਿਆ ਯੂਨਿਟ ਕੁਮਾਰੀ ਆਸ਼ਮਾ ਸ਼ਰਮਾ, ਏ ਐਸ ਆਈ ਜੱਗਾ ਰਾਮ , ਕੁਮਾਰੀ ਪ੍ਰੀਆ ਡੋਗਰਾ ਹਵਲਦਾਰ, ਏ. ਐਸ. ਆਈ ਕ੍ਰਿਸ਼ਨਾ ਦੇਵੀ , ਬਲਵਿੰਦਰ, ਥਾਣਾ ਤਲਵਾੜਾ, ਅਮਿਤ ਕੁਮਾਰ (ਸਿਖਿਆ ਵਿਭਾਗ) ਤੋਂ ਸ਼ਾਮਿਲ ਹੋਏ।