Arth Parkash : Latest Hindi News, News in Hindi
ਲਾਲਜੀਤ ਭੁੱਲਰ ਦੇ ਭਰੋਸੇ ਉਪਰੰਤ ਟਰਾਂਸਪੋਰਟ ਯੂਨੀਅਨ ਵੱਲੋਂ ਹੜਤਾਲ  ਵਾਪਸ ਲਾਲਜੀਤ ਭੁੱਲਰ ਦੇ ਭਰੋਸੇ ਉਪਰੰਤ ਟਰਾਂਸਪੋਰਟ ਯੂਨੀਅਨ ਵੱਲੋਂ ਹੜਤਾਲ  ਵਾਪਸ
Thursday, 07 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਲਾਲਜੀਤ ਭੁੱਲਰ ਦੇ ਭਰੋਸੇ ਉਪਰੰਤ ਟਰਾਂਸਪੋਰਟ ਯੂਨੀਅਨ ਵੱਲੋਂ ਹੜਤਾਲ  ਵਾਪਸ

ਪੰਜਾਬ ਭਰ ‘ਚ ਨਿਰਵਿਘਨ ਚੱਲਣਗੀਆਂ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਬੱਸਾਂ: ਟਰਾਂਸਪੋਰਟ ਮੰਤਰੀ

ਚੰਡੀਗੜ, 8 ਅਗਸਤ:


ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਐਲਾਨੀ ਹੜਤਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਵਾਪਸ ਲੈ ਲਈ ਗਈ।

ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਰੱਖੜੀ ਦੇ ਤਿਉਹਾਰ ਮੌਕੇ ਸਰਕਾਰੀ ਬੱਸ ਸਰਵਿਸ ਨਿਰਵਿਘਨ ਸੂਬਾ ਵਾਸੀਆਂ ਦੀ ਸਹੂਲਤ ਲਈ ਚੱਲੇਗੀ ਅਤੇ ਕਿਸੇ ਕਿਸਮ ਦੀ ਦਿੱਕਤ ਨਹੀਂ ਆਏਗੀ।

ਕੈਪਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇਗੀ। ਉਨਾਂ ਕਿਹਾ ਕਿ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਸਰਕਾਰ ਦਾ ਮੱਖ ਮਕਸਦ ਹੈ।

ਉਨ੍ਹਾਂ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਨੂੰ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦਾ ਹਿਤਾਂ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਵੀ ਖਿਆਲ ਰੱਖੇਗੀ।
------------