Arth Parkash : Latest Hindi News, News in Hindi
ਅਗਨੀ ਵੀਰ ਆਰਮੀ ਭਰਤੀ ਲਈ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੁ ਅਗਨੀ ਵੀਰ ਆਰਮੀ ਭਰਤੀ ਲਈ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੁ
Sunday, 10 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਅਗਨੀ ਵੀਰ ਆਰਮੀ ਭਰਤੀ ਲਈ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੁ

 

ਤਰਨ ਤਾਰਨ, 11 ਅਗਸਤ

 

ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਜਿਹੜ੍ਹੇ ਯੁਵਕਾਂ ਨੇ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ । ਉਹ ਯੁਵਕ ਫਿਜੀਕਲ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਪੱਟੀ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ । ਤਰਨ-ਤਾਰਨ ਜਿਲ੍ਹੇ ਦੇ ਯੁਵਕਾਂ ਦੀ ਫ਼ਿਜੀਕਲ ਟੈਸਟ ਦੀ ਟ੍ਰੇਨਿੰਗ ਚੱਲ ਰਹੀ ਹੈ । ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹੂਲਤਾਂ ਦਾ ਲਾਭ ਉਠਾਉਣ ਲਈ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ ਵਿਖੇ ਰਿਪੋਰਟ ਕਰਨ ਦੀ ਕ੍ਰਿਪਾਲਤਾ ਕਰਨ।

 

 ਯੁਵਕ ਸਵੇਰੇ 09:00 ਵਜੇ ਤੋਂ 11:30 ਵਜ਼ੇ ਤੱਕ ਕੈਂਪ ਵਿੱਚ ਪਹੁੰਚ ਕੇ ਐਡਮਿਸ਼ਨ ਕਰਵਾ ਕੇ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

 

ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ 97818-91928 ਅਤੇ 98760-30372 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।