Arth Parkash : Latest Hindi News, News in Hindi
ਪ੍ਰਸ਼ਾਸਨ ਕਿਸੇ ਵੀ ਧਿਰ ਨੂੰ ਝੋਨੇ ਦੀ ਖਰੀਦ ਵਿੱਚ ਨਹੀਂ ਆਉਣ ਦੇਵੇਗਾ ਕੋਈ ਪਰੇਸ਼ਾਨੀ – ਡਿਪਟੀ ਕਮਿਸ਼ਨਰ ਪ੍ਰਸ਼ਾਸਨ ਕਿਸੇ ਵੀ ਧਿਰ ਨੂੰ ਝੋਨੇ ਦੀ ਖਰੀਦ ਵਿੱਚ ਨਹੀਂ ਆਉਣ ਦੇਵੇਗਾ ਕੋਈ ਪਰੇਸ਼ਾਨੀ – ਡਿਪਟੀ ਕਮਿਸ਼ਨਰ
Sunday, 10 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪ੍ਰਸ਼ਾਸਨ ਕਿਸੇ ਵੀ ਧਿਰ ਨੂੰ ਝੋਨੇ ਦੀ ਖਰੀਦ ਵਿੱਚ ਨਹੀਂ ਆਉਣ ਦੇਵੇਗਾ ਕੋਈ ਪਰੇਸ਼ਾਨੀ – ਡਿਪਟੀ ਕਮਿਸ਼ਨਰ

ਝੌਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਜਿਲ੍ਹਾ ਅਧਿਕਾਰੀਆਂਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ  ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 11 ਅਗਸਤ 2025—

          ਜਿਲ੍ਹਾ ਪ੍ਰਸ਼ਾਸਨ ਵਲੋਂ ਆ ਰਹੇ ਝੋਨੇ ਦੇ ਸੀਜ਼ਨ ਵਿਚ ਖਰੀਦ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਅੱਜ ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਭਰ ਦੇ ਆੜਤੀਆਂਸੈਲਰ ਮਾਲਕਾਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।  ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਆੜ੍ਹਤੀਆਂ ਅਤੇ ਸੈਲਰ ਮਾਲਕਾਂ ਵਲੋਂ ਪੇਸ਼ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨਾਂ ਨੂੰ ਪ੍ਰਸ਼ਾਸਨ ਵਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੱਤਾਤਾਂ ਜੋ ਪ੍ਰਕ੍ਰਿਆ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਸਕੇ।

          ਡਿਪਟੀ ਕਮਿਸ਼ਨਰ ਨੇ ਮੀਟਿੰਗ ਕਰਦਿਆਂ ਕਿਹਾ ਕਿ ਤੁਹਾਡੀਆਂ ਜੋ ਵੀ ਸਮੱਸਿਆਵਾਂ ਹਨ,  ਉਸ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਤੁਹਾਡੀਆਂ ਜਾਇਜ ਮੰਗਾਂ ਸਰਕਾਰ ਤੱਕ ਪੰਹੁਚਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਮੇਰੀ ਕੋਸ਼ਿਸ਼ ਕੇਵਲ ਇਸ ਖਰੀਦ ਸੀਜਨ ਲਈ ਆਰਜ਼ੀ ਪ੍ਰਬੰਧ ਕਰਨ ਦੀ ਨਹੀਂ ਹੈ ਬਲਕਿ ਤੁਹਾਡੀਆਂ ਲੋੜਾਂ ਦੇ ਅਨੁਸਾਰ ਸਰਕਾਰ ਨੂੰ ਨੀਤੀ ਬਣਾਉਣ ਲਈ ਫੀਡਬੈਕ ਦੇਣ ਦੀ ਹੈ ਤਾਂ ਜੋ ਖਰੀਦ ਨੀਤੀ ਵਿੱਚ ਤੁਹਾਡੀ ਲੋੜ ਅਨੁਸਾਰ ਜ਼ਰੂਰੀ ਬਦਲਾਅ ਕੀਤੇ ਜਾ ਸਕਣ।

ਉਨਾਂ ਮੀਟਿੰਗ ਵਿੱਚ ਹਾਜ਼ਰ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਹਰੇਕ ਮੰਡੀ ਦਾ ਖ਼ੁਦ ਦੌਰਾ ਕਰਨ ਅਤੇ ਜਿਥੇ ਕਿਥੇ ਵੀ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ।

          ਮੀਟਿੰਗ ਦੌਰਾਨ ਆੜ੍ਹਤੀਆਂ ਵਲੋਂ ਮੰਡੀਆਂ ਵਿੱਚ ਪਾਣੀ ਦੀ ਨਿਕਾਸੀਚੋਰੀ ਅਤੇ ਬਿਜਲੀ ਸਬੰਧੀ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆਜਿਸ ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਇੰਨਾ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਮੰਡੀਆਂ ਵਿੱਚ ਚੋਰੀ ਅਤੇ ਲੜ੍ਹਾਈ ਝਗੜੇ ਸਬੰਧੀ ਬੋਲਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਮੰਡੀਆਂ ਵਿੱਚ ਪੁਲਿਸ ਦੀ ਗਸ਼ਤ ਨੂੰ ਵਧਾਇਆ ਜਾਵੇਗਾ ਅਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਜਾਣਗੇ।

          ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ: ਅਮਨਦੀਪ ਸਿੰਘਜ਼ਿਲ੍ਹਾ ਮੰਡੀ ਅਧਿਕਾਰੀ ਸ.ਰਮਨਦੀਪ ਸਿੰਘ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਆੜ੍ਹਤੀਏ ਹਾਜ਼ਰ ਸਨ।