Arth Parkash : Latest Hindi News, News in Hindi
ਮਤਦਾਤਾ ਸੂਚੀਆਂ ਦਾ ਖਰੜਾ ਪ੍ਰਕਾਸ਼ਨ 19 ਅਗਸਤ ਅਤੇ ਅੰਤਿਮ ਪ੍ਰਕਾਸ਼ਨ 03 ਸਤੰਬਰ 2025 ਤੱਕ ਹੋਵੇਗੀ - ਡਿਪਟੀ ਕਮਿਸ਼ਨਰ ਮਤਦਾਤਾ ਸੂਚੀਆਂ ਦਾ ਖਰੜਾ ਪ੍ਰਕਾਸ਼ਨ 19 ਅਗਸਤ ਅਤੇ ਅੰਤਿਮ ਪ੍ਰਕਾਸ਼ਨ 03 ਸਤੰਬਰ 2025 ਤੱਕ ਹੋਵੇਗੀ - ਡਿਪਟੀ ਕਮਿਸ਼ਨਰ
Saturday, 16 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਚੋਣਾਂ-2025

ਮਤਦਾਤਾ ਸੂਚੀਆਂ ਦਾ ਖਰੜਾ ਪ੍ਰਕਾਸ਼ਨ 19 ਅਗਸਤ ਅਤੇ ਅੰਤਿਮ ਪ੍ਰਕਾਸ਼ਨ 03 ਸਤੰਬਰ 2025 ਤੱਕ ਹੋਵੇਗੀ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 17 ਅਗਸਤ ( 2025) - ਰਾਜ ਚੋਣ ਕਮਿਸ਼ਨ, ਪੰਜਾਬ ਨੇ 05 ਅਕਤੂਬਰ, 2025 ਤੱਕ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੇ ਅੱਪਡੇਟ ਲਈ ਸਮਾਂ-ਸਾਰਣੀ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਅਤੇ 11 ਪੰਚਾਇਤ ਸੰਮਤੀਆਂ ਦੇ ਜ਼ੋਨਾਂ ਦੀਆਂ ਵੋਟਰ ਸੂਚੀਆਂ, ਜੋ ਕਿ ਪਹਿਲਾਂ ਹੀ 03 ਮਾਰਚ, 2025 ਨੂੰ ਪ੍ਰਕਾਸ਼ਿਤ ਹੋਈਆਂ ਸਨ, ਉਨ੍ਹਾਂ ਨੂੰ ਹੁਣ 01 ਸਤੰਬਰ, 2025 ਦੀ ਯੋਗਤਾ ਮਿਤੀ ਨਾਲ ਅੱਪਡੇਟ ਕੀਤਾ ਜਾਵੇਗਾ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਵੋਟਰ ਸ਼ਾਮਲ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 28 ਦੇ ਅਨੁਸਾਰ, ਯੋਗ ਵੋਟਰਾਂ ਦੀ ਯੋਗਤਾ ਮਿਤੀ ਤੇ ਘੱਟੋ ਘੱਟ 18 ਸਾਲ ਦੀ ਉਮਰ ਹੋਣੀ ਚਾਹੀਦੀ ਹੈ ਅਤੇ ਆਮ ਤੌਰ ਤੇ ਇੱਕ ਹਲਕੇ ਵਿੱਚ ਨਿਵਾਸੀ ਹੋਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਮੌਜੂਦਾ ਵੋਟਰ ਸੂਚੀਆਂ ਦਾ ਖਰੜਾ 19 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇ ਅਤੇ 20 ਅਗਸਤ ਤੋਂ 27 ਅਗਸਤ, 2025 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾ ਸਕਦੇ ਹਨ, ਜਿਨ੍ਹਾਂ ਦਾ ਨਿਪਟਾਰਾ 01 ਸਤੰਬਰ, 2025 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨ 03 ਸਤੰਬਰ, 2025 ਤੱਕ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ-ਕਮ-ਸਬ ਡਿਵੀਜ਼ਨਲ ਮੈਜਿਸਟਰੇਟਾਂ ਨੂੰ ਇਸ ਸ਼ਡਿਊਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਹਲਕਿਆਂ ਦੇ ਸਾਰੇ ਯੋਗ ਵੋਟਰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣ।