Arth Parkash : Latest Hindi News, News in Hindi
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੈਲਪ ਡੈਸਕ ਅਤੇ 'ਮਿਸ਼ਨ ਰਕਸ਼ਾ ਬੰਧਨ" ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੈਲਪ ਡੈਸਕ ਅਤੇ 'ਮਿਸ਼ਨ ਰਕਸ਼ਾ ਬੰਧਨ" ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ
Saturday, 16 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੈਲਪ ਡੈਸਕ ਅਤੇ 'ਮਿਸ਼ਨ ਰਕਸ਼ਾ ਬੰਧਨ" ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

-ਮੁਫਤ ਕਾਨੂੰਨੀ ਸਹਾਇਤਾ ਅਤੇ ਔਰਤਾਂ ਦੇ ਅਧਿਕਾਰਾਂ ਬਾਰੇ ਕਰਵਾਇਆ ਜਾਣੂੰ

ਹੁਸ਼ਿਆਰਪੁਰ, 17 ਅਗਸਤ :

ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ 79ਵੇਂ ਆਜ਼ਾਦੀ ਦਿਵਸ ਮੌਕੇ ਪੁਲਿਸ ਗਰਾਊਂਡ, ਹੁਸ਼ਿਆਰਪੁਰ ਵਿਖੇ ਇਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ।
         ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਸ ਮੌਕੇ ਪੈਨਲ ਐਡਵੋਕੇਟ ਹਨੀ ਆਜ਼ਾਦ, ਆਸ਼ੀਸ਼ ਜੋਤੀ, ਰੇਣੂ, ਸਮ੍ਰਿਤੀ ਖੁਰਾਣਾ, ਸੰਦੀਪ ਅਤੇ ਕਰਨ ਲੂਥਰਾ ਨੇ ਮੌਜੂਦ ਆਮ ਲੋਕਾਂ ਨੂੰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਲਈ ਨਿਰਧਾਰਿਤ ਪ੍ਰੋਫਾਰਮੇ 'ਤੇ ਇਕ ਲਿਖਤੀ ਅਰਜ਼ੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਜਮ੍ਹਾ ਕਰਵਾਈ ਜਾ ਸਕਦੀ ਹੈ।

ਪ੍ਰੋਗਰਾਮ ਦੌਰਾਨ 13 ਸਤੰਬਰ 2025 ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਅਤੇ ਨਾਲਸਾ ਟੋਲ-ਫ੍ਰੀ ਹੈਲਪਲਾਈਨ ਨੰਬਰ 15100 ਬਾਰੇ ਵਿਆਪਕ ਪ੍ਰਚਾਰ ਕੀਤਾ ਗਿਆ। ਇਸ ਤੋਂ ਇਲਾਵਾ ਪੈਰਾ ਲੀਗਲ ਵਲੰਟੀਅਰਾਂ ਦੁਆਰਾ ਮੁਫ਼ਤ ਕਾਨੂੰਨੀ ਸਹਾਇਤਾ ਨਾਲ ਸਬੰਧਤ ਪੈਂਫਲੇਟ ਵੀ ਵੰਡੇ ਗਏ।

ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੇ 9 ਅਗਸਤ ਤੋਂ 16 ਅਗਸਤ 2025 ਤੱਕ ਮਿਸ਼ਨ ਰਕਸ਼ਾ ਬੰਧਨ - ਨਵਾਂ ਸੰਕਲਪ: ਕਾਨੂੰਨ ਔਰਤਾਂ ਦੇ ਸੱਚੇ ਰੱਖਿਅਕ ਵਜੋਂ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ਔਰਤਾਂ ਅਤੇ ਕੁੜੀਆਂ ਨੂੰ ਕਾਨੂੰਨੀ ਸਾਖਰਤਾ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਿਆਂ ਅਤੇ ਸਮਾਨਤਾ ਨਾਲ ਸਬੰਧਤ ਅਧਿਕਾਰਾਂ ਤੋਂ ਜਾਣੂ ਕਰਵਾਉਣਾ ਹੈ।

ਇਸ ਮੁਹਿੰਮ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੈਨਲ ਐਡਵੋਕੇਟ ਆਸ਼ੀਸ਼ ਜੋਤੀ ਅਤੇ ਸਮ੍ਰਿਤੀ ਖੁਰਾਣਾ ਨੇ ਵਿਦਿਆਰਥਣਾਂ ਨੂੰ ਔਰਤਾਂ ਅਤੇ ਮਹਿਲਾ ਸਸ਼ਕਤੀਕਰਨ ਨਾਲ ਸਬੰਧਤ ਵਿਸ਼ੇਸ਼ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥਣਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਰੱਖੜੀਆਂ ਵੰਡੀਆਂ ਗਈਆਂ ਅਤੇ "ਨਿਆਂ ਲਈ ਭਾਈ" ਸਹੁੰ ਮੁਹਿੰਮ ਦੇ ਤਹਿਤ ਵਿਦਿਆਰਥਣਾਂ ਨੇ ਸਹੁੰ ਚੁੱਕੀ ਕਿ "ਨਿਆਂ ਹੀ ਸੁਰੱਖਿਆ ਦਾ ਅਸਲ ਬੰਧਨ ਹੈ।"

ਹੈਲਪ ਡੈਸਕ ਅਤੇ ਮਿਸ਼ਨ ਰਕਸ਼ਾ ਬੰਧਨ ਮੁਹਿੰਮ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਾ ਸਮੁੱਚਾ ਸਟਾਫ਼ ਮੌਜੂਦ ਸੀ।