ਝੋਨੇ ਦੀ ਖਰੀਦ: ਡਿਪਟੀ ਕਮਿਸ਼ਨਰ ਵਲੋਂ ਆੜ੍ਹਤੀ ਐਸੋਸੀਏਸ਼ਨ ਨਾਲ ਮੀਟਿੰਗ
* ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਲਈ ਪ੍ਰੇਰਿਤ ਕਰਨ ਲਈ ਕਿਹਾ
* ਆੜ੍ਹਤੀਆਂ ਦੇ ਮਸਲਿਆਂ ਦੇ ਹੱਲ ਬਾਬਤ ਦਿੱਤੇ ਨਿਰਦੇਸ਼
ਬਰਨਾਲਾ, 20 ਅਗਸਤ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਝੋਨੇ ਦੀ ਖਰੀਦ ਸਬੰਧੀ ਵੱਖ ਵੱਖ ਧਿਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਸਮੂਹ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਖਰੀਫ ਸੀਜ਼ਨ 2025-26 ਦੌਰਾਨ ਝੋਨੇ ਦੀ ਖਰੀਦ ਸਬੰਧੀ ਗੱਲਬਾਤ ਕੀਤੀ ਗਈ।
ਇਸ ਮੌਕੇ ਡੀ.ਐਫ.ਐਸ.ਸੀ ਬਰਨਾਲਾ ਹਰਸ਼ਰਨਜੀਤ ਸਿੰਘ ਵੱਲੋਂ ਮੀਟਿੰਗ ਦੇ ਵਿਸ਼ੇ ਸਬੰਧੀ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਸਮੂਹ ਆੜ੍ਹਤੀ ਐਸੋਸੀਏਸ਼ਨ ਦੇ ਨੁੰਮਾਦਿਆਂ ਨੂੰ ਕਿਸਾਨਾਂ ਨੂੰ ਅਪੀਲ ਕਰਨ ਲਈ ਕਿਹਾ ਗਿਆ ਕਿ ਸੀਜ਼ਨ ਦੌਰਾਨ ਮੰਡੀਆਂ ਵਿਚ ਝੋਨਾ ਸੁੱਕਾ (ਨਿਰਧਾਰਿਤ ਨਮੀ ਦੀ ਮਾਤਰਾ ਤੱਕ) ਹੀ ਲਿਆਂਦਾ ਜਾਵੇ।
ਇਸ ਸਬੰਧੀ ਆੜ੍ਹਤੀਆ ਐਸੋਸੀਏਸ਼ਨਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਵੱਲੋਂ ਦੱਸਿਆ ਗਿਆ ਕਿ ਉਹਨਾਂ ਵੱਲੋਂ ਹਰ
ਸਾਲ ਦੀ ਤਰ੍ਹਾਂ ਕਿਸਾਨਾਂ ਨੂੰ ਬੈਨਰ ਲਗਾ ਕੇ, ਅਨਾਊਸਮੈਂਟ ਕਰਵਾ ਕੇ ਅਤੇ ਸੋਸ਼ਲ ਮੀਡੀਆ ਰਾਹੀਂ ਝੋਨਾ ਸੁੱਕਾ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਐਸੋਸੀਏਸ਼ਨ ਵੱਲੋਂ ਕਿਹਾ ਗਿਆ ਕਿ ਪ੍ਰਸ਼ਾਸਨ ਵੱਲੋਂ ਦੇਰ ਰਾਤ ਤੱਕ ਕੰਬਾਇਨਾਂ ਵੱਲੋਂ ਝੋਨੇ ਦੀ ਕਟਾਈ 'ਤੇ ਰੋਕ ਲਗਾਈ ਜਾਵੇ। ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਕਿਹਾ ਗਿਆ
ਕਿ ਇਸ ਸਬੰਧੀ ਹੁਕਮ ਜਾਰੀ ਕੀਤੇ ਜਾਣਗੇ ਅਤੇ ਸੀਜ਼ਨ ਦੌਰਾਨ ਫੀਲਡ ਵਿਚ ਚੈਕਿਗਾਂ ਕਰਕੇ ਦੇਰ ਰਾਤ ਤੱਕ ਕੰਬਾਇਨਾਂ ਵੱਲੋਂ ਝੋਨੇ ਦੀ ਕਟਾਈ ਨੂੰ ਰੋਕਿਆ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੰਡੀ ਵਿਚੋਂ ਨਾਜਾਇਜ਼ ਕਬਜ਼ਿਆਂ ਨਾਲ ਰੋਕੀ ਜਗ੍ਹਾ ਖਾਲੀ ਕਰਾਉਣ ਲਈ ਵੀ ਪੁਲਿਸ ਨੂੰ ਹਦਾਇਤ ਕੀਤੀ ਜਾਵੇਗੀ।
ਓਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਬਰਨਾਲਾ ਨੂੰ ਹਦਾਇਤ ਕੀਤੀ ਕਿ ਤਪਾ ਮੰਡੀ ਵਿਚ ਪ੍ਰਾਈਵੇਟ ਯਾਰਡ ਸਬੰਧੀ ਲਿਸਟ ਤਿਆਰ ਕਰਕੇ ਅਗਲੇਰੀ ਕਾਰਵਾਈ ਲਈ ਭੇਜੀ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਝੋਨੇ ਦੀ ਲਿਫਟਿੰਗ ਤੇਜ਼ੀ ਨਾਲ ਕਰਨ ਦੇ ਵੀ ਆਗਾਮੀ ਪ੍ਰਬੰਧ ਕਰਨ ਲਈ ਕਿਹਾ।
ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਅਤੇ ਵੱਖ ਵੱਖ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਹਾਜ਼ਰ ਸਨ।