Arth Parkash : Latest Hindi News, News in Hindi
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਰਮਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਰਮਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Thursday, 21 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਰਮਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਬੋਹਰ 22 ਅਗਸਤ

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅੱਜ ਅਬੋਹਰ ਦੌਰੇ ਦੌਰਾਨ ਸ੍ਰੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ । ਇਸ ਮੌਕੇ ਉਨਾਂ ਨੇ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨੂੰ ਮਿਲ ਕੇ ਪਰਿਵਾਰ ਨਾਲ ਆਪਣੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ

। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਖਿਆ ਕਿ ਵਰਮਾ ਪਰਿਵਾਰ ਨੇ ਕੱਪੜੇ ਦੇ ਵਪਾਰ ਵਿੱਚ ਇੱਕ ਉੱਚਾ ਨਾਂ ਬਣਾਇਆ ਸੀ ।ਉਹਨਾਂ ਨੇ ਕਿਹਾ ਕਿ ਇਹ ਪਰਿਵਾਰ ਦੀ ਲੰਬੀ ਮਿਹਨਤ ਦਾ ਨਤੀਜਾ ਸੀ। ਉਹਨਾਂ ਨੇ ਕਿਹਾ ਕਿ ਸੰਜੇ ਵਰਮਾ ਦੇ ਜਾਨ ਨਾਲ ਨਾ ਕੇਵਲ ਪਰਿਵਾਰ ਸਗੋਂ ਪੰਜਾਬ ਨੂੰ ਵੀ ਘਾਟਾ ਪਿਆ ਹੈ। ਉਨਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸਰਕਾਰ ਪੂਰੀ ਤਰਹਾਂ ਨਾਲ ਪਰਿਵਾਰ ਦੇ ਨਾਲ ਹੈ ਅਤੇ ਸੰਜੇ ਵਰਮਾ ਦੇ ਕਤਲ ਕਾਂਡ ਵਿੱਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਉਹਨਾਂ ਦੇ ਨਾਲ ਹਾਜ਼ਰ ਸਨ।