Arth Parkash : Latest Hindi News, News in Hindi
ਜਲੰਧਰ ਦੇ ਪਿੰਡ ਧਲੇਤਾ ਵਿਖੇ  ਸ੍ਰੀ ਗੁਰੂ ਰਵਿਦਾਸ ਮਹਾਰਾਜ  ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿ ਜਲੰਧਰ ਦੇ ਪਿੰਡ ਧਲੇਤਾ ਵਿਖੇ  ਸ੍ਰੀ ਗੁਰੂ ਰਵਿਦਾਸ ਮਹਾਰਾਜ  ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ
Thursday, 21 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜਲੰਧਰ ਦੇ ਪਿੰਡ ਧਲੇਤਾ ਵਿਖੇ  ਸ੍ਰੀ ਗੁਰੂ ਰਵਿਦਾਸ ਮਹਾਰਾਜ  ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ  ਤੋਂ ਰਿਪੋਰਟ ਤਲਬ

ਚੰਡੀਗੜ੍ਹ, 22 ਅਗਸਤ:


ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ 'ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ.  ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਇਕ ਅਖਬਾਰ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਵਿੱਚ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ਤੇ  ਕਬਜਾ ਕੀਤਾ ਗਿਆ ਹੈ ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ  ਮਿਤੀ 26-08-2025 ਨੂੰ ਤੱਥ ਅਤੇ ਸੂਚਨਾ  ਉਪ ਕਪਤਾਨ ਪੁਲਿਸ ਰਾਹੀਂ  ਪੇਸ਼ ਕਰਨ ਦੇ ਹੁਕਮ ਦਿੱਤੇ ਹਨ।