Arth Parkash : Latest Hindi News, News in Hindi
ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ
Friday, 22 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ

 

ਜਲੰਧਰ, 23 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ‘ਚੇਤਨਾ’ ਪ੍ਰਾਜੈਕਟ ਤਹਿਤ ਮੁੱਢਲੀ ਸਹਾਇਤਾ ਟ੍ਰੇਨਿੰਗ ਕਲਾਸ ਦੀ ਸ਼ੁਰੂਆਤ ਕੀਤੀ ਗਈ।

ਜ਼ਿਲ੍ਹਾ ਰੈੱਡ ਕਰਾਸ ਭਵਨ ਵਿਖੇ ਸ਼ੁਰੂ ਹੋਈ ਇਸ ਟ੍ਰੇਨਿੰਗ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਨੇ ਸਿਖਿਆਰਥੀਆਂ ਨੂੰ ਬਹੁਤ ਧਿਆਨ ਨਾਲ ਟ੍ਰੇਨਿੰਗ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਕਿਸੇ ਅਣਸੁਖਾਵੀਂ ਘਟਨਾ, ਕੁਦਰਤੀ ਆਫ਼ਤ ਆਦਿ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਮਦਦ ਕਰ ਸਕਣ।

ਇਸ ਤੋਂ ਪਹਿਲਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ ਵੱਲੋਂ ਮੁੱਖ ਮਹਿਮਾਨ ਦਾ ਰੈੱਡ ਕਰਾਸ ਭਵਨ ਪਹੁੰਚਣ ’ਤੇ ਸਵਾਗਤ ਕੀਤਾ ਗਿਆ।

ਲੈਕਚਰਾਰ ਸੁਨੀਤਾ ਰਾਣੀ ਵੱਲੋਂ ਇਸ ਫ਼ਸਟ ਏਡ ਟ੍ਰੇਨਿੰਗ ਕਲਾਸ ਵਿੱਚ ਹਾਦਸੇ ਅਤੇ ਕੁਦਰਤੀ ਆਫ਼ਤਾਂ ਦੌਰਾਨ ਮਨੁੱਖੀ ਜਾਨਾਂ ਬਚਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਲੇਖਾਕਾਰ ਨੇਕ ਰਾਮ, ਰੈੱਡ ਕਰਾਸ ਸੁਸਾਇਟੀ ਜਲੰਧਰ ਦਾ ਸਮੂਹ ਸਟਾਫ ਅਤੇ ਸਿਖਿਆਰਥੀ ਵੀ ਮੌਜੂਦ ਸਨ।