ਵਿਧਾਇਕ ਫਾਜਿਲਕਾ ਨੇ ਖਟੀਕ ਮੁਹੱਲੇ ਵਿਚ 16 ਲੱਖ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦਾ ਕੰਮ ਕਰਵਾਇਆ ਸ਼ੁਰੂ
ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ—ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 25 ਅਗਸਤ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਖ—ਵੱਖ ਖੇਤਰਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਉਲੀਕ ਕੇ ਪੁਰਜੋਰ ਉਪਰਾਲੇ ਕਰ ਰਹੀ ਹੈ। ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖਟੀਕ ਮੁਹੱਨੇ ਵਿਚ ਪਹੁੰਚੇ 16 ਲੱਖ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦਾ ਕੰਮ ਸ਼ੁਰੂ ਕਰਵਾਇਆ।ਉਨ੍ਹਾਂ ਕਿਹਾ ਕਿ ਪਾਰਕ ਜਲਦੀ ਤਿਆਰ ਕਰਕੇ ਮੁਹੱਲਾ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਵਿਧਾਇਕ ਸ੍ਰੀ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਚਿਆਂ ਦੇ ਖੇਡਣ ਲਈ ਅਤੇ ਲੋਕਾਂ ਦੇ ਸੈਰ ਕਰਨ ਲਈ ਮੁਹੱਲਾ ਨਿਵਾਸੀਆਂ ਦੀ ਮੰਗ ਅਨੁਸਾਰ ਪਾਰਕ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰਨਾਂ ਏਰੀਆ ਜਾਂ ਮੁਹੱਲਿਆਂ ਤੋਂ ਵੀ ਪਾਰਕਾਂ ਦੀ ਡਿਮਾਂਡ ਆ ਰਹੀ ਹੈ ਉਹ ਵੀ ਜਲਦ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਪਾਰਕਾਂ ਦੀ ਮੁਰੰਮਤ ਹੋਣ ਵਾਲੀ ਹੈ ਉਹ ਦੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਾਜਰੀਨ ਨੂੰ ਬੋਲਦਿਆਂ ਕਿਹਾ ਕਿ ਆਉਣ ਵਾਲੇ ਕੁਝ ਹੀ ਸਮੇਂ ਵਿਚ ਸਾਰੇ ਸ਼ਹਿਰ ਵਿਚ ਪੱਕੀਆਂ ਸੜਕਾਂ, ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਪਾਉਣ ਦਾ ਕੰਮ ਅਤੇ ਸੀਵਰੇਜ਼ ਸਿਸਟਮ ਵਿਚ ਸੁਧਾਰ ਲਿਆਉਣ ਦਾ ਕਾਰਜ ਨੇਪਰੇ ਚਾੜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਜ਼ੋ ਵੀ ਕੰਮ ਅਧੂਰੇ ਪਏ ਹਨ ਚਾਹੇ ਉਹ ਪਿਛਲੀਆਂ ਸਰਕਾਰਾਂ ਦੇ ਸਮੇਂ ਹੋਣ ਜਲਦ ਹੀ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਕਾਰਜ ਸਾਧਕ ਅਫਸਰ ਵਿਕਰਮ ਧੂੜੀਆ, ਐਸ.ਐਚ. ਓ ਲੇਖ ਰਾਜ, ਬਬੂ ਚੇਤੀਵਾਲ, ਬਲਾਕ ਪ੍ਰਧਾਨ ਸੰਦੀਪ ਚਲਾਣਾ, ਬੰਸੀ ਸਾਮਾ, ਸੁਨੀਲ ਮੈਣੀ, ਅਮਨ ਤੋਂ ਇਲਾਵਾ ਹੋਰ ਆਪ ਆਗੂ ਹਾਜਰ ਸਨ।