Arth Parkash : Latest Hindi News, News in Hindi
ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
Wednesday, 27 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ

 

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

 

ਸ੍ਰੀ ਮੁਕਤਸਰ ਸਾਹਿਬ, 28 ਅਗਸਤ :

 

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ..ਐੱਸਨਗਰ (ਮੋਹਾਲੀਜੀਆਂ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਹਿਮਾਂਸ਼ੂ ਅਰੋੜਾਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋ ਅੱਜ ਮਿਤੀ 28.08.2025 ਨੂੰ ਜ਼ਿਲ੍ਹਾ ਜੇਲ੍ਹਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।

 

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਅਪੀਲ ਸਬੰਧੀਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ।

 

ਸ੍ਰੀ ਰਾਜ ਕੁਮਾਰਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ ਜੀ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ।