Arth Parkash : Latest Hindi News, News in Hindi
ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Wednesday, 27 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ

 

ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

 

ਓ.ਬੀ.ਸੀ ਭਾਈਚਾਰੇ ਦੀਆਂ ਸੁਣੀਆਂ ਸਮੱਸਿਆਵਾਂਜਲਦ ਹੱਲ ਕਰਵਾਉਣ ਦਾ ਦਵਾਇਆ ਭਰੋਸਾ

 

ਸ੍ਰੀ ਮੁਕਤਸਰ ਸਾਹਿਬ, 28 ਅਗਸਤ :

 

 ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਮਲਕੀਤ ਥਿੰਦ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੱਛੜੀਆਂ ਜਾਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਭਲਾਈ ਸਕੀਮਾਂ ਦੇ ਸਬੰਧ ਵਿੱਚ ਮੀਟਿੰਗ ਕੀਤੀ।

                                 

ਇਸ ਮੌਕੇ ਚੇਅਰਮੈਨ ਮਲਕੀਤ ਥਿੰਦ ਨੇ ਓ.ਬੀ.ਸੀ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਪੱਛੜੀਆਂ ਜਾਤੀਆਂ ਕਮਿਸ਼ਨ ਪੰਜਾਬ ਹਰ ਸਮੇਂ ਤੁਹਾਡੇ ਨਾਲ ਖੜ੍ਹਾ ਹੈਤੁਸੀਂ ਕਿਸੇ ਵੀ ਮੁਸ਼ਕਿਲ ਦੇ ਹੱਲ ਲਈ ਸਾਡੇ ਤੱਕ ਪਹੁੰਚ ਕਰ ਸਕਦੇ ਹੋਅਸੀਂ ਤੁਹਾਡੀ ਮੁਸ਼ਕਿਲ ਨੂੰ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗੇ।

 

ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਪੱਛੜੀਆਂ ਜਾਤੀਆਂ ਨੂੰ ਮਿਲਣ ਵਾਲੀਆਂ ਸਕੀਮਾਂ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸਟੇਟ ਅਤੇ ਸੈਂਟਰ ਤੋਂ ਜੋ ਵੀ ਸਕੀਮਾਂ ਆਉਂਦੀਆਂ ਹਨ, ਉਨ੍ਹਾਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਮੇਰੇ ਹੁੰਦਿਆਂ ਕਿਸੇ ਨੂੰ ਵੀ ਮੁਸ਼ਕਿਲ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਦਫ਼ਤਰ ਦੇ ਬਾਹਰ ਜੋ ਵੀ ਸਕੀਮਾਂ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਹਨ ਉਸਦਾ ਬੋਰਡ ਲਗਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਕੀਮਾਂ ਬਾਰੇ ਪਤਾ ਲੱਗ ਸਕੇ।

 

 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਚੇਅਰਮੈਨ ਜਗਦੇਵ ਸਿੰਘ ਬਾਮ, ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਜਸ਼ਨ ਬਰਾੜ, ਸਿਵਲ ਸਰਜਨ ਡਾ. ਜਗਦੀਪ ਚਾਵਲਾ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਬੀ.ਸੀ.ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਅੰਗਰੇਜ ਸਿੰਘ, ਰਜਿੰਦਰ ਸਿੰਘ ਸੋਹਣੇਵਾਲਾ, ਗੁਰਭੇਜ ਸਿੰਘ ਹਰੀਕੇ, ਜਸਕਰਨ ਸਿੰਘ ਮੱਲਣ, ਹਰਪਾਲ ਸਿੰਘ ਸ਼ੇਰੇਵਾਲਾ, ਗੋਗੀ ਮਿਸਤਰੀ, ਸੁਰਜੀਤ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।