ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਸਬੰਧੀ ਅਪੀਲ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਸਬੰਧੀ ਅਪੀਲ
Thursday, 28 Aug 2025 18:30 pm
Arth Parkash : Latest Hindi News, News in Hindi
ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਸਬੰਧੀ ਅਪੀਲ
ਸ੍ਰੀ ਮੁਕਤਸਰ ਸਾਹਿਬ, 29 ਅਗਸਤ:
ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਵੱਲੋਂ ਸੁਖਵਿੰਦਰ ਸਿੰਘ ਗਿੱਲ, ਜ਼ਿਲਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ, ਸ੍ਰੀ ਮੁਕਤਸਰ ਸਾਹਿਬ ਸਮੇਤ ਸਮੂਹ ਜ਼ਿਲਾ ਮੈਨੇਜਰ ਖਰੀਦ ਏਜੰਸੀਆਂ, ਜ਼ਿਲਾ ਮੰਡੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਖਰੀਫ ਸਾਲ 2025-26 ਦੌਰਾਨ ਪੈਡੀ ਦੀ ਖਰੀਦ ਲਈ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਜਾਦੀਹੈ ਕਿ ਝੋਨੇ ਦੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਕਟਾਈ ਕਰਵਾਈ ਜਾਵੇ ਅਤੇ ਸੁੱਕਾ ਝੋਨਾ ਹੀ ਮੰਡੀਆ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸਰਕਾਰ ਆਪ ਨੂੰ ਇਹ ਵਿਸ਼ਵਾਸ ਦਵਾਉਂਦੀ ਹੈ ਕਿ ਮੰਡੀਆਂ ਵਿੱਚ ਲਿਆਦਾ ਗਿਆ ਸੁੱਕਾ ਅਤੇ ਸਰਕਾਰੀ ਮਾਪਦੰਡਾਂ ਅਨੁਰੂਪ ਝੋਨਾ ਜਲਦ ਤੋਂ ਜਲਦ ਖਰੀਦ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ।
ਇਸ ਤੋ ਇਲਾਵਾ ਕੰਬਾਇਣ ਮਾਲਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰ ਵੱਲੋ ਨਿਰਧਾਰਤ ਸਮੇਂ ਸਾਰਨੀ ਅਨੁਸਾਰ ਕੰਬਾਇਨ ਰਾਹੀਂ ਸਿਰਫ ਸੁੱਕੇ ਝੋਨੇ ਦੀ ਹੀ ਕਟਾਈ ਕਰਨ।