Arth Parkash : Latest Hindi News, News in Hindi
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਹੜ੍ਹ ਪੀੜ੍ਹਤਾਂ ਲਈ ਰਾਸ਼ਨ, ਫੀਡ ਤੇ ਚੋਕਰ ਦੇ ਕਈ ਟਰਾਲੇ ਲੈ ਕੇ ਪੰਹੁਚੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਹੜ੍ਹ ਪੀੜ੍ਹਤਾਂ ਲਈ ਰਾਸ਼ਨ, ਫੀਡ ਤੇ ਚੋਕਰ ਦੇ ਕਈ ਟਰਾਲੇ ਲੈ ਕੇ ਪੰਹੁਚੇ
Thursday, 28 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਹੜ੍ਹ ਪੀੜ੍ਹਤਾਂ ਲਈ ਰਾਸ਼ਨ, ਫੀਡ ਤੇ ਚੋਕਰ ਦੇ ਕਈ ਟਰਾਲੇ ਲੈ ਕੇ ਪੰਹੁਚੇ

ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ: ਮੰਤਰੀ ਭੁੱਲਰ
ਪੱਟੀ, ਤਰਨ ਤਾਰਨ, 29 ਅਗਸਤ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਰਾਹਤ ਕਾਰਜ ਚੱਲ ਰਹੇ ਹਨ।
ਇਸੇ ਤਹਿਤ ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਕਈ ਟਰਾਲੇ ਫੀਡ, ਚੋਕਰ ਤੇ ਰਾਸ਼ਨ ਦੇ ਪੈਕੇਟ ਲੈ ਕੇ ਪਹੁੰਚੇ।
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਭਾਵਿਤ ਹੋਏ ਪਰਿਵਾਰਾਂ ਲਈ ਰਾਹਤ ਸਮੱਗਰੀ ਅਤੇ ਹੋਰ ਲੋੜੀਂਦੀਆਂ ਸੁਵਿਧਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਸ਼ੂਆਂ ਦੇ ਇਲਾਜ ਲਈ ਵੀ ਉੱਚਿਤ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਉਹ ਓਨਾਂ ਨਾਲ ਚੱਟਾਂਨ ਵਾਂਗੂ ਖੜੇ ਹਨ।
ਪੰਜਾਬ ਸਰਕਾਰ ਨੇ ਸੰਭਾਵੀਂ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। ਉਹਨਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਰਿਆ ਵਿੱਚ ਪਾਣੀ ਦੇ ਵਹਾਅ ਅਤੇ ਪੱਧਰ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਹਨਾਂ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਤਿਆਰ ਹੈ।
ਉਹਨਾਂ ਕਿਹਾ ਕਿ ਉਹ ਖੁਦ ਇਕ ਕਿਸਾਨ ਹਨ ਅਤੇ ਪ੍ਰਭਾਵਿਤ ਇਲਾਕਿਆ ਵਿੱਚ ਕਿਸਾਨਾਂ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਸਮਝ ਸਕਦੇ ਹਨ। ਉਹਨਾਂ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਰਿਆਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਉਨ੍ਹਾਂ ਵੱਲੋਂ ਬਹੁਤ ਵੱਡਮੁੱਲੇ ਕਾਰਜ ਕੀਤੇ ਜਾ ਰਹੇ ਹਨ। ਸੇਵਾ ਭਾਵਨਾ ਨਾਲ ਇਹ ਸੰਸਥਾਵਾਂ ਪੀੜ੍ਹਤ ਲੋਕਾਂ ਲਈ ਨਿਰਸਵਾਰਥ ਹੋ ਕੇ ਕਾਰਜ ਕਰ ਰਹੀਆਂ ਹਨ, ਜਿਸ ਲਈ ਉਹ ਉਹਨਾਂ ਦਾ ਵੀ ਧੰਨਵਾਦ ਕਰਦੇ ਹਨ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ.ਏ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਚੇਅਰਮੈਨ ਗੁਰਪ੍ਰਿੰਦਰ ਸਿੰਘ ਉੱਪਲ, ਮਨਜੀਤ ਸਿੰਘ, ਸਰਪੰਚ ਰਾਜਬੀਰ ਸਿੰਘ ਆੜ੍ਹਤੀਆ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਅਮਨਦੀਪ ਸਿੰਘ ਸ਼ਾਹ ਸਮੇਤ ਪਾਰਟੀ ਆਗੂ ਹਾਜ਼ਰ ਸਨ।