Arth Parkash : Latest Hindi News, News in Hindi
ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖ ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ
Friday, 29 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

ਚੰਡੀਗੜ੍ਹ, 29 ਅਗਸਤ 2025
ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਬਦੁੱਲਾਪੁਰ ਵਿੱਚ ਹੜ੍ਹ ਦੌਰਾਨ ਮਨੁੱਖਤਾ, ਧਰਮ ਅਤੇ ਸੇਵਾ ਦੀ ਇੱਕ ਸੋਹਣੀ ਮਿਸਾਲ ਦੇਖਣ ਨੂੰ ਮਿਲੀ। ਬਿਆਸ ਦਰਿਆ ਦਾ ਪਾਣੀ ਪਿੰਡ ਵਿੱਚ ਵੜਣ ਕਾਰਨ ਲੋਕਾਂ ਨੂੰ ਆਪਣੇ ਘਰਾਂ ਅਤੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਵੇਲੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਥਾਨਕ ਸੰਗਤ ਦੀ ਮਦਦ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੂੰ ਸਤਿਕਾਰ ਸਹਿਤ ਸੁਰੱਖਿਅਤ ਥਾਂ ‘ਤੇ ਲਿਜਾਇਆ। ਸਰੂਪ ਨੂੰ ਲਿਜਾਣ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਸੰਗਤ ਦੀ ਸੁੱਖ-ਸ਼ਾਂਤੀ ਲਈ ਦੁਆ ਵੀ ਕੀਤੀ ਗਈ। ਇਸ ਕੰਮ ਨੇ ਲੋਕਾਂ ਦੇ ਦਿਲਾਂ ਨੂੰ ਛੂਹਿਆ ਅਤੇ ਇਹ ਸਪੱਸ਼ਟ ਕੀਤਾ ਕਿ ਹੜ੍ਹ ਜਿਹੀਆਂ ਮੁਸ਼ਕਲ ਘੜੀਆਂ ਵਿੱਚ ਧਾਰਮਿਕ ਸਤਿਕਾਰ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਕਰ ਰਹੀ ਹੈ। ਕੈਬਿਨੇਟ ਮੰਤਰੀ ਅਤੇ ਅਧਿਕਾਰੀ ਲਗਾਤਾਰ ਪ੍ਰਭਾਵਿਤ ਜ਼ਿਲਿਆਂ ਦਾ ਦੌਰਾ ਕਰ ਰਹੇ ਹਨ, ਜਦਕਿ ਪ੍ਰਸ਼ਾਸਨ ਦਿਨ-ਰਾਤ ਲੋਕਾਂ ਦੀ ਮਦਦ ਲਈ ਕੰਮ ਕਰ ਰਿਹਾ ਹੈ। ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ, ਕੈਬਿਨੇਟ ਮੰਤਰੀਆਂ ਅਤੇ ਸਾਰੇ ਵਿਧਾਇਕਾਂ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰਨ ਦਾ ਫੈਸਲਾ ਕੀਤਾ। ਇਹ ਕਦਮ ਸਰਕਾਰ ਦੀ ਲੋਕਾਂ ਨਾਲ ਸਾਂਝ ਅਤੇ ਸੇਵਾ ਦੇ ਜਜ਼ਬੇ ਨੂੰ ਦਰਸਾਉਂਦਾ ਹੈ।

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਸੇਵਾ ਅਤੇ ਧਰਮ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ। ਸੰਕਟ ਦੇ ਸਮੇਂ ਸਰਕਾਰ ਅਤੇ ਲੋਕ ਮਿਲ ਕੇ ਹੀ ਅਸਲੀ ਤਾਕਤ ਬਣਾਉਂਦੇ ਹਨ।