Arth Parkash : Latest Hindi News, News in Hindi
ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਨਸ਼ੇ ਦੇ ਦੁਰਪ੍ਰਭਾਵਾਂ ਸਬੰਧੀ ਨੁਕੜ ਨਾਟਕ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਨਸ਼ੇ ਦੇ ਦੁਰਪ੍ਰਭਾਵਾਂ ਸਬੰਧੀ ਨੁਕੜ ਨਾਟਕ ਅਤੇ ਸੈਮੀਨਾਰ ਦਾ ਆਯੋਜਨ ਕੀਤਾ
Saturday, 30 Aug 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਨਸ਼ੇ ਦੇ ਦੁਰਪ੍ਰਭਾਵਾਂ ਸਬੰਧੀ ਨੁਕੜ ਨਾਟਕ ਅਤੇ ਸੈਮੀਨਾਰ ਦਾ ਆਯੋਜਨ ਕੀਤਾ
ਫਾਜ਼ਿਲਕਾ, 31 ਅਗਸਤ
ਨਸ਼ਿਆਂ ਖਿਲਾਫ ਜਾਰੀ ਜੰਗ ਵਿਚ ਸਮਾਜ ਦਾ ਹਰੇਕ ਵਰਗ ਆਪਣਾ ਅਹਿਮ ਰੋਲ ਨਿਭਾ ਰਿਹਾ ਹੈ। ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਡਾਇਰੈਕਟਰ ਯੁਵਕਾ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ—ਨਿਰਦੇਸ਼ਾ *ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਾਜ਼ਿਲਕਾ ਸ੍ਰੀ ਜ਼ਸਪਾਲ ਸਿੰਘ ਦੀ ਹਦਾਇਤਾਂ ਅਨੁਸਾਰ ਪਿੰਡ ਖੜ੍ਹੰਜ,ਜੈਮਲ ਵਾਲਾ,ਸੈਦੋਕੇ ਵਿਖੇ ਨੁਕੜ ਨਾਟਕ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਯੁਵਕ ਸੇਵਾਵਾ ਵਿਭਾਗ ਦੇ ਨੁਮਾਇੰਦੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੋਜਵਾਨ ਪੀੜ੍ਹੀ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਅਤੇ ਸਹੀ ਰਾਹੇ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾ ਕਿਹਾ ਕਿ ਸਾਡਾ ਆਉਣ ਵਾਲਾ ਭਵਿੱਖ ਸਿਹਤਮੰਦ ਤੇ ਤੰਦਰੁਸਤ ਹੋਵੇ, ਇਸ ਲਈ ਨੌਜਵਾਨਾਂ ਨੂੰ ਮਾੜੀ ਸੰਗਤ ਦਾ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੀ ਐਨਰਜੀ ਨੂੰ ਸਕਾਰਾਤਮਕ ਪਾਸੇ ਲਾਉਣ ਤੇ ਸੂਬੇ ਅਤੇ ਦੇਸ਼ ਦੀ ਪ੍ਰਗਤੀ ਵੱਲ ਕੇਂਦਰਿਤ ਕਰਨ ਲਈ ਤਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਮਾੜੀਆਂ ਆਦਤਾਂ ਤੋਂ ਬਚਾਉਣ ਲਈ ਜਿਥੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ  ਅਤੇ ਪੜਾਈ ਨਾਲ ਜੋੜਨਾ ਹੈ, ਇਸ ਲਈ ਪਿੰਡ ਵਿਖੇ ਲਾਇਬ੍ਰੇਰੀ, ਖੇਡ ਮੈਦਾਨ ਆਦਿ ਹੋਰ ਉਪਰਾਲੇ ਕੀਤੇ ਜਾਣਗੇ। ਤਾਂ ਜੋ ਨੋਜਵਾਨ ਸਹੀ ਰਾਹੇ ਪਵੇ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੇਂ ਸਮੇਂ *ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਤੇ ਕੰਪੇਨ ਚਲਾਈ ਜਾ ਰਹੀ ਹੈ ਤਾਂ ਜੋ ਬਚਿਆਂ ਨੂੰ ਮੁਢ ਤੋਂ ਹੀ ਨਸ਼ਿਆਂ ਵਿਰੁਧ ਪ੍ਰੇਰਿਤ ਕੀਤਾ ਜਾਂਦਾ ਰਹੇ। ਉਨ੍ਹਾਂ ਦੱਸਿਆ ਕਿ  ਬੱਚਿਆਂ ਵੱਲੋਂ ਨੁਕੜ ਨਾਟਕ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਸੰਦੇਸ਼ ਰਾਹੀਂ ਦੱਸਿਆ ਗਿਆ ਕਿ ਨਸ਼ਿਆਂ ਦੀ ਦਲਦਲ ਵਿਚ ਫਸਣ ਨਾਲ ਅਸੀਂ ਆਪਣੇ ਆਪ ਨੂੰ ਤਾਂ ਬਰਬਾਦ ਕਰਦੇ ਹੀ ਹਾਂ ਸਗੋਂ ਆਪਣੇ ਪਰਿਵਾਰ, ਸਕੇ ਸਬੰਧੀਆਂ ਤੇ ਸਮਾਜ ਤੋਂ ਵੀ ਛੁਟ ਜਾਂਣੇ ਹਾ। ਇਸ ਕਰਕੇ ਇਸ ਮਾੜੀ ਸੰਗਤ ਵਿਚ ਨਾ ਪੈਣਾ ਹੈ ਤੇ ਨਾ ਹੀ ਆਪਣੇ ਆਲੇ—ਦੁਆਲੇ ਕਿਸੇ ਨੂੰ ਪੈਣ ਦੇਣਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਇਸ ਅਭਿਆਨ ਨੂੰ ਹਰ ਇਕ ਵਿਅਕਤੀ ਹਰ ਇਕ ਘਰ ਤੱਕ ਲੈ ਕੇ ਜਾਣਾ ਹੈ ਤਾਂ ਜ਼ੋ ਕੋਈ ਵੀ ਨਾਗਰਿਕ ਇਸ ਦਲਦਲ ਵਿਚ ਨਾ ਫਸ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਇਸ ਦਲਦਲ ਵਿਚ ਫਸ ਚੁੱਕਾ ਹੈ ਤਾਂ ਉਸ ਨੂੰ ਇਸ ਮਾੜੀ ਆਦਤ ਤੋਂ ਛੁਟਕਾਰਾ ਦਵਾਉਣ ਲਈ ਯਤਨ ਕਰਨੇ ਚਾਹੀਦੇ ਹਨ। ਇਸ ਦੌਰਾਨ ਹਾਜਰੀਨ ਨੂੰ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ।  
ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਤੋਂ ਅੰਕਿਤ ਆਦਿ ਹੋਰ ਪਤਵੰਤੇ ਮੌਜੂਦ ਸਨ।