Arth Parkash : Latest Hindi News, News in Hindi
ਸੀਨੀਅਰ ਆਈ.ਏ.ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲ ਸੀਨੀਅਰ ਆਈ.ਏ.ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ
Monday, 01 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੀਨੀਅਰ ਆਈ.ਏ.ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 02 ਸਤੰਬਰ (  2025 ) - ਪੰਜਾਬ ਸਰਕਾਰ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਵਰੁਣ ਰੂਜ਼ਮ ਅਤੇ ਸ੍ਰੀ ਬਸੰਤ ਗਰਗ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਸ. ਗੁਰਮੰਦਰ ਸਿੰਘ ਵੀ ਮੌਜੂਦ ਸਨ।

ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਵਰੁਣ ਰੂਜ਼ਮ ਅਤੇ ਸ੍ਰੀ ਬਸੰਤ ਗਰਗ ਵੱਲੋਂ ਸਭ ਤੋਂ ਪਹਿਲਾਂ ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਹਾਸਲ ਕੀਤੀ ਗਈ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ।

ਸ੍ਰੀ ਵਰੁਣ ਰੂਜ਼ਮ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਇਹ ਯਕੀਨੀ ਬਣਾਉਣ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਜਾ ਰਹੀ ਰਾਹਤ ਸਮਗਰੀ ਹਰ ਲੋੜਵੰਦ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਹੜ੍ਹ ਦਾ ਪਾਣੀ ਉਤਰਨ ਤੋਂ ਬਾਅਦ ਹੋਰ ਵੀ ਚੁਣੌਤੀਆਂ ਆਉਣਗੀਆਂ ਜਿਸ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਤਿਆਰ ਰਹੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੱਛਰਾਂ ਦੀ ਰੋਕਥਾਮ ਲਈ ਸਪਰੇਅ ਕੀਤੀ ਜਾਵੇ, ਪੀਣ ਵਾਲੇ ਪਾਣੀ ਦੇ ਸੈਂਪਲ ਲੈਣ ਦੇ ਨਾਲ ਸਾਫ਼ ਤੇ ਸ਼ੁੱਧ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਪਸ਼ੂਆਂ ਦੇ ਇਲਾਜ ਅਤੇ ਉਨ੍ਹਾਂ ਦੇ ਚਾਰੇ ਦਾ ਵੀ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਕੀਤੇ ਗਏ ਬਚਾਅ ਕਾਰਜਾਂ ਦੀ ਸ਼ਲਾਘਾ ਵੀ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ `ਚ ਦਿਨ-ਰਾਤ ਲੱਗੀਆਂ ਹੋਈਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਹਰ ਲੋੜਵੰਦ ਤੱਕ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਤੋਂ ਬਾਅਦ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਵੱਲੋਂ ਹੜ੍ਹ ਕਾਰਨ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੇ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।