Arth Parkash : Latest Hindi News, News in Hindi
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕਾ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕਾ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੀ ਰਾਹਤ ਸਮੱਗਰੀ
Monday, 01 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕਾ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੀ ਰਾਹਤ ਸਮੱਗਰੀ
ਖਡੂਰ ਸਾਹਿਬ, (ਤਰਨ ਤਾਰਨ) 02 ਸਤੰਬਰ :
ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਸ੍ਰੀ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਹਲਕਾ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਤੇ ਭੈਲ ਢਾਏ ਵਾਲਾ ਵਿਖੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪਹੁੰਚਾਈ ਗਈ, ਜਿਸ ਵਿੱਚ ਪੀੜ੍ਹਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਚਾਰਾ ਵੀ ਦਿੱਤਾ ਗਿਆ ।
ਇਸ ਮੌਕੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਜਿਹੜੇ ਕਿਸਾਨਾਂ ਦੀ ਫਸਲ ਦਰਿਆਈ ਪਾਣੀ ਦੀ ਮਾਰ ਕਰਕੇ ਸਾਰੀ ਜ਼ਮੀਨ ਥੱਲੇ ਆ ਗਈ, ਉਹਨਾਂ ਦੀ ਬਣਦੀ ਮੱਦਦ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।ਸ੍ਰੀ ਲਾਲਪੁਰਾ ਨੇ ਕਿਹਾ ਕਿ ਪਸ਼ੂਆਂ ਲਈ ਹਰਾ ਚਾਰਾ, ਫੀਡ ਤੇ ਚੋਕਰ ਵੀ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਹੁੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਹੋਏ ਹੜ੍ਹਾਂ ਨੇ ਖਡੂਰ ਸਾਹਿਬ ਦੇ ਕਈ ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਉਹ ਖੁਦ ਪਿੰਡਾਂ ਵਿੱਚ ਪਹੁੰਚ ਕੇ ਪੀੜਤਾਂ ਨਾਲ ਗੱਲ-ਬਾਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਰਾਸ਼ਨ ਵਿੱਚ ਖੰਡ, ਚਾਹ ਪੱਤੀ, ਆਲੂ, ਤੇਲ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ, ਜਦ ਕਿ ਪਸ਼ੂਆਂ ਲਈ ਚਾਰੇ ਨੂੰ ਪਿੰਡ ਧੁੰਨ ਢਾਏ ਵਾਲਾ ਅਤੇ ਭੈਲ ਢਾਏ ਵਾਲਾ ਵਿੱਚ ਪਹੁੰਚਾ ਕੇ  ਪਸ਼ੂ ਪਾਲਕਾਂ ਨੂੰ ਵੀ ਰਾਹਤ ਦਿੱਤੀ ਹੈ।ਉਹਨਾਂ ਕਿਹਾ ਕਿ "ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਮੱਦਦ ਦੀ ਲੋੜ ਹੁੰਦੀ ਹੈ। ਪੰਜਾਬ ਸਰਕਾਰ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਆਮ ਆਦਮੀ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਹੜ੍ਹ ਰਾਹਤ ਲਈ ਵਿਸ਼ੇਸ ਪੈਕੇਜ ਐਲਾਨ ਕੀਤੇ ਜਾਣਗੇ।ਇਸ ਮੌਕੇ ‘ਤੇ ਪਿੰਡ ਵਾਸੀਆਂ ਨੇ ਵਿਧਾਇਕ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਸਹਾਇਤਾ ਨੇ ਉਨ੍ਹਾਂ ਨੂੰ ਮੁਸ਼ਕਲ ਸਮੇਂ ਵਿੱਚ ਹੌਸਲਾ ਦਿੱਤਾ ਹੈ। ਹਲਕਾ ਵਿਧਾਇਕ ਨੇ ਸਾਰੇ ਪੀੜਤਾਂ ਨੂੰ ਭਰੋਸਾ ਦਿਵਾਇਆ ਹੈ, ਕਿ ਹੜ੍ਹਾਂ ਤੋਂ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਤੋਂ ਬਚਾਅ ਲਈ ਵੀ ਕੰਮ ਕੀਤਾ ਜਾਵੇਗਾ।  
ਇਸ ਮੌਕੇ ਉਨਾਂ ਦੇ ਨਾਲ ਚੇਅਰਮੈਨ ਕੁਲਦੀਪ ਸਿੰਘ ਮੰਡੀ ਬੋਰਡ ਤਰਨ ਤਾਰਨ, ਚੇਅਰਮੈਨ ਗੁਰਦੇਵ ਸਿੰਘ  ਲਾਖਣਾ, ਚੇਅਰਮੈਨ ਬਰਿੰਦਰ ਕੁਮਾਰ , ਚੇਅਰਮੈਨ ਹਰਜੀਤ ਸਿੰਘ ਸੰਧੂ, ਚੇਅਰਮੈਨ ਅਮਿੰਦਰ ਸਿੰਘ ਐਮੀ, ਰਜਿੰਦਰ ਸਿੰਘ ਪੰਨੂ ਰੂੜੇ ਆਸਲ ਅਤੇ ਹਲਕਾ ਤਰਨ ਤਾਰਨ ਦੀ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਆਦਿ ਹਾਜ਼ਰ ਸਨ।