Arth Parkash : Latest Hindi News, News in Hindi
ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ  ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ 
Monday, 01 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ 

-ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ ਰਾਜ ਸਰਕਾਰ

-ਇਸ ਔਖੀ ਘੜੀ ਵਿੱਚ ਹਰ ਸੰਭਵ ਮਦਦ ਦੇਣ ਲਈ ਪੰਜਾਬ ਸਰਕਾਰ  ਵਚਨਬੱਧ

ਜਾਨ-ਮਾਲ ਦੀ ਰੱਖਿਆ ਲਈ ਵਿੱਚ ਹੜ ਪ੍ਰਭਾਵਿਤ ਖੇਤਰਾਂ ’ਚ ਹਰ ਪਾਸੇ ਪਹੁੰਚ ਕਰ ਰਹੇ ਹਨ ਕੈਬਨਿਟ ਮੰਤਰੀ

ਚੰਡੀਗੜ, 02 ਸਤੰਬਰ :


ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ ਪ੍ਰਭਾਵਿਤ ਲੋਕਾਂ ਨੂੰ ਨਿਰੰਤਰ ਰਾਹਤ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬੇ ਦੇ ਸਾਰੇ ਕੈਬਨਿਟ ਮੰਤਰੀ ਲੋਕਾਂ ਨੂੰ ਰਾਹਤ ਸਮੱਗਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰ ਰਹੇ ਹਨ।

ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਜਿਲੇ ਦੇ ਭੋਆ ਹਲਕੇ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਨੇ ਅੱਜ ਕਥਲੌਰ ਪੁਲ, ਕੋਲੀਆਂ ਅੱਡਾ, ਪੰਮਾ, ਸਿਓਂਟੀ ਤਰਫ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ। ਉਨਾਂ ਹੜ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਸਮੇਂ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨਾਂ ਧੁੱਸੀ ਡੈਮ ਦਾ ਵੀ ਦੌਰਾ ਕੀਤਾ ਹੈ। ਇਸ ਤੋਂ ਇਲਾਵਾ ਸ. ਹਰਪਾਲ ਸਿੰਘ ਚੀਮਾ ਵੱਲੋਂ ਭੋਆ ਹਲਕੇ ਲਈ ਰਾਹਤ ਸਮੱਗਰੀ ਦੇ ਚਾਰ ਟਰੱਕ ਵੀ ਭੇਜੇ ਗਏ।

ਇਸ ਦੌਰਾਨ, ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਮਕਰੋੜ ਸਾਹਿਬ ਨੇੜੇ ਘੱਗਰ ਅਤੇ ਜਿਲਾ ਸੰਗਰੂਰ ਦੇ ਸੁਨਾਮ ਦੇ ਸਰਹਿੰਦ ਚੋਅ ਦਾ  ਦੌਰਾ ਕੀਤਾ। ਉਨਾਂ ਜ਼ਮੀਨੀ ਹਕੀਕਤਾਂ ਦਾ ਜਾਇਜਾ ਲਿਆ ਅਤੇ ਇਨਾਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਜਰੂਰਤਾਂ ਦਾ ਮੁਲਾਂਕਣ ਕੀਤਾ।

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੁਲਤਾਨਪੁਰ ਲੋਧੀ ਤਹਿਸੀਲ ਦੇ ਪਿੰਡ ਮੰਡ ਇੰਦਰਪੁਰ ਅਤੇ ਭੜੋਆਣਾ ਦਾ ਦੌਰਾ ਕੀਤਾ ਅਤੇ ਹੜ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਸ੍ਰੀ. ਸੰਜੀਵ ਅਰੋੜਾ ਨੇ ਸਸਰਾਲੀ ਕਲੋਨੀ ਨੇੜੇ ਸਤਲੁਜ ਦਰਿਆ ਧੁੱਸੀ ਬੰਧ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜਾ ਲਿਆ ਅਤੇ ਜਰੂਰੀ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਰਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਕੈਬਨਿਟ ਮੰਤਰੀ, ਸ. ਤਰੁਣਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਗਬ ਪੁਲ ਦਾ ਦੌਰਾ ਕੀਤਾ ਅਤੇ ਪਾਣੀ ਦੀ ਨਿਕਾਸੀ ਦਾ ਨਿਰੀਖਣ ਕੀਤਾ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅਜਨਾਲਾ ਅਤੇ ਰਾਮਦਾਸ ਵਰਗੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਰਾਹਤ ਸਮੱਗਰੀ ਦੀਆਂ 15 ਟਰਾਲੀਆਂ, ਖਾਣ-ਪੀਣ ਦੀਆਂ ਚੀਜ਼ਾਂ, ਦਵਾਈਆਂ, ਜਾਨਵਰਾਂ ਲਈ ਚਾਰਾ ਲੈ ਕੇ ਜਾਣ ਵਾਲੇ 10 ਛੋਟੇ ਵਾਹਨਾਂ ਦਾ ਪ੍ਰਬੰਧ ਕੀਤਾ ਹੈ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ਜ਼ਿਲੇ ਦੇ ਸਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਡੋਰੀ ਖਜੂਰ ਦਾ ਦੌਰਾ ਕੀਤਾ ਅਤੇ ਹੜ ਪ੍ਰਭਾਵਿਤ ਖੇਤਰਾਂ ਅਤੇ ਉਨਾਂ ਲਈ ਕੀਤੇ ਜਾ ਰਹੇ ਜਰੂਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਬੇਦੀ ਛੰਨਾ ਦਾ ਦੌਰਾ ਕੀਤਾ ਅਤੇ ਮੈਡੀਕਲ ਕੈਂਪ ਦਾ ਨਿਰੀਖਣ ਕਰਨ ਲਈ ਪਿੰਡ ਦੇ ਗੁਰੂਦੁਆਰਾ ਸਾਹਿਬ ਗਏ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ। ਉਨਾਂ ਨੇ ਹੜ ਪ੍ਰਭਾਵਿਤ ਇਲਾਕਿਆਂ ਅਜਨਾਲਾ ਅਤੇ ਰਮਦਾਸ ਵਿੱਚ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲਜ, ਅੰਮਿ੍ਰਤਸਰ ਤੋਂ 23 ਐਂਬੂਲੈਂਸਾਂ ਭੇਜੀਆਂ ਹਨ। ਇਸ ਦੌਰਾਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਪੰਜਾਬ ਦੇ ਜੇਲ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਹਰੀਕੇ ਪੱਤਣ (ਜ਼ਿਲਾ ਤਰਨਤਾਰਨ) ਅਤੇ ਜੱਲੋਕੇ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਉਨਾਂ ਨੇ ਲੋੜਵੰਦ ਲੋਕਾਂ ਨੂੰ ਭੋਜਨ ਕਿੱਟਾਂ, ਪਾਣੀ, ਰਾਸ਼ਨ ਆਦਿ ਰਾਹਤ ਸਮੱਗਰੀ ਵੰਡੀ ਅਤੇ ਜਾਨਵਰਾਂ ਲਈ ਚਾਰਾ, ਤੂੜੀ ਅਤੇ ਫ਼ੀਡ ਦਾ ਪ੍ਰਬੰਧ ਵੀ ਕੀਤਾ।