Arth Parkash : Latest Hindi News, News in Hindi
ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਅਨੁਰਾਧਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਅਨੁਰਾਧਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
Tuesday, 02 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਅਨੁਰਾਧਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

 

ਫਿਰੋਜ਼ਪੁਰ ( ) 03 ਸਤੰਬਰ, 2025 — ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਅਨੁਰਾਧਾ ਵੱਲੋਂ ਫੱਤੇ ਵਾਲਾ ਨਜ਼ਦੀਕ ਵੱਖ—ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਮੌਜੂਦ ਹੜ੍ਹ ਪੀੜ੍ਹਤ ਪਰਿਵਾਰਾਂ ਦੀਆਂ ਸਮੱਸਿਆਵਾਂ ਤੇ ਜ਼ਰੂਰਤਾਂ ਨੂੰ ਨੋਟ ਕਰਕੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਟੀਮਾਂ ਬਣਾ ਕੇ ਲੌੜੀਂਦੀ ਰਾਹਤ ਸਮੱਗਰੀ ਅਤੇ ਪਸ਼ੂਆਂ ਦੇ ਲਈ ਚਾਰਾ ਵੰਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਪਾਸੋ ਮਦਦ ਲੈਣ ਲਈ ਟੋਲ ਫ੍ਰੀ ਨੰਬਰ 15100 ਅਤੇ ਲੈਂਡਲਾਇਨ ਨੰਬਰ 01632—235034 ਦੀ ਜਾਣਕਾਰੀ ਦਿੱਤੀ ਗਈ ਤਾਂ ਜੋ ਲੋਕ ਲੋੜ ਸਮੇਂ ਸੰਪਰਕ ਕਰ ਸਕਣ।