Arth Parkash : Latest Hindi News, News in Hindi
ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ
Wednesday, 03 Sep 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਚੰਡੀਗੜ੍ਹ, 3 ਸਤੰਬਰ:


ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ 7 ਸਤੰਬਰ, 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈI

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ  ਲਿਆ ਗਿਆ ਹੈ। ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।

ਉਨ੍ਹਾਂ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਨਾਗਰਿਕਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਲਈ ਬੇਨਤੀ ਕੀਤੀ ਅਤੇ ਲੋਕਾਂ ਨੂੰ ਸਹਿਯੋਗ ਕਰਨ ਅਤੇ ਆਪਣੀ ਸੁਰੱਖਿਆ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ।

-----------