Arth Parkash : Latest Hindi News, News in Hindi
ਹੜ੍ਹ ਵਿੱਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਲਈ ਪੱਕੀ ਨੌਕਰੀ! – AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ ਹੜ੍ਹ ਵਿੱਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਲਈ ਪੱਕੀ ਨੌਕਰੀ! – AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ
Friday, 05 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਹੜ੍ਹ ਵਿੱਚ ਜਾਨ ਗਵਾਉਣ ਵਾਲੇ ਹਰ ਪਰਿਵਾਰ ਲਈ ਪੱਕੀ ਨੌਕਰੀ! – AAP MP ਅਸ਼ੋਕ ਮਿੱਤਲ ਦਾ ਵੱਡਾ ਐਲਾਨ
ਚੰਡੀਗੜ੍ਹ, 5 ਸਤੰਬਰ 2025

ਪੰਜਾਬ ਵਿੱਚ ਆਏ ਹੜ੍ਹਾਂ ਨੇ ਕਈ ਪਰਿਵਾਰਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਕਿਸੇ ਨੇ ਆਪਣਾ ਪੁੱਤਰ ਗਵਾ  ਦਿੱਤਾ, ਕਿਸੇ ਨੇ ਪਿਤਾ, ਤਾਂ ਕਿਸੇ ਨੇ ਘਰ ਦਾ ਇੱਕੋ ਸਹਾਰਾ। ਪਰ ਇਸ ਸੰਕਟ ਦੀ ਘੜੀ ਵਿੱਚ, ਇੱਕ ਅਜਿਹੀ ਪਹਿਲ ਹੋਈ , ਜਿਸ ਨੇ ਨਾ ਸਿਰਫ਼ ਲੋਕਾਂ ਨੂੰ ਰਾਹਤ ਦਿੱਤੀ ,ਸਗੋਂ ਭਵਿੱਖ ਲਈ ਉਮੀਦ ਵੀ ਜਗਾਈ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਐਲਾਨ ਕੀਤਾ ਹੈ ਕਿ ਹੜ੍ਹਾਂ ਵਿੱਚ ਆਪਣੀ ਜਾਨ ਗੁਆਉਣ ਵਾਲੇ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਐਲਪੀਯੂ ਯੂਨੀਵਰਸਿਟੀ ਵਿੱਚ ਸਥਾਈ ਨੌਕਰੀ ਦਿੱਤੀ ਜਾਵੇਗੀ। ਇਹ ਕੋਈ ਰਸਮੀ ਐਲਾਨ ਨਹੀਂ ਹੈ, ਸਗੋਂ ਉਨ੍ਹਾਂ ਪਰਿਵਾਰਾਂ ਲਈ ਜ਼ਿੰਦਗੀ ਦੀ ਇੱਕ ਨਵੀਂ ਸ਼ੁਰੂਆਤ ਦਾ ਵਾਅਦਾ ਹੈ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ 43 ਜਾਨਾਂ ਸਿਰਫ਼ ਅੰਕੜੇ ਨਹੀਂ ਹਨ, ਇਹ ਇਸ ਦੁਖਾਂਤ ਦੇ ਸ਼ਹੀਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜੋ ਦੇਸ਼ ਦੇ ਹਰ ਸੰਕਟ ਵਿੱਚ ਹਮੇਸ਼ਾ ਸਭ ਤੋਂ ਪਹਿਲਾਂ ਖੜ੍ਹਾ ਹੁੰਦਾ ਹੈ। ਅੱਜ ਜਦੋਂ ਪੰਜਾਬ ਖੁਦ ਸੰਕਟ ਵਿੱਚ ਹੈ, ਤਾਂ ਸਾਨੂੰ ਵੀ ਇੱਥੋਂ  ਦੇ ਲੋਕਾਂ ਨਾਲ ਉਸੇ ਤਰ੍ਹਾਂ ਹੀ ਇਕਜੁੱਟ ਹੋ ਕੇ ਖੜਨਾ ਚਾਹੀਦਾ ਹੈ |

ਉਨ੍ਹਾਂ ਨੇ ਸਿਰਫ਼ ਵਿੱਤੀ ਸਹਾਇਤਾ ਦੀ ਗੱਲ ਹੀ ਨਹੀਂ ਕੀਤੀ, ਸਗੋਂ ਮਿੱਤਲ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 20 ਲੱਖ ਰੁਪਏ ਦਾ ਯੋਗਦਾਨ ਪਾ ਕੇ ਸਰਕਾਰ ਨੂੰ ਆਪਣਾ ਸਮਰਥਨ ਵੀ ਪ੍ਰਗਟ ਕੀਤਾ ਹੈ। ਉਨ੍ਹਾਂ ਨੇ  ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਦਿਲੋਂ ਪ੍ਰਸ਼ੰਸਾ ਕੀਤੀ ਹੈ , ਖਾਸ ਕਰਕੇ 196 ਰਾਹਤ ਕੈਂਪ ਸਥਾਪਤ ਕਰਨ ਅਤੇ 20,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਚੁੱਕੇ ਗਏ ਕਦਮਾਂ ਦੀ ਸਰਾਹਨਾ ਕੀਤੀ ਹੈ , ਮਿੱਤਲ ਨੇ ਸਪੱਸ਼ਟ ਕੀਤਾ ਹੈ  ਕਿ ਐਲਪੀਯੂ ਟੀਮ ਖੁਦ ਹਰ ਪਰਿਵਾਰ ਨਾਲ ਸੰਪਰਕ ਕਰੇਗੀ, ਪਰ ਜਿਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ, ਉਨ੍ਹਾਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਤੁਰੰਤ ਮਦਦ ਮੁਹੱਈਆ ਕਰਵਾਈ ਜਾ ਸਕੇ।

ਇਹ ਕਹਾਣੀ ਸਿਰਫ਼ ਇੱਕ ਨੇਤਾ ਦੇ ਐਲਾਨ ਬਾਰੇ ਨਹੀਂ ਹੈ, ਸਗੋਂ ਉਸ ਸੋਚ ਬਾਰੇ ਹੈ ਜੋ ਸੰਕਟ ਦੇ ਸਮੇਂ ਸਥਾਈ ਹੱਲ, ਸਥਾਨਕ ਰੁਜ਼ਗਾਰ ਅਤੇ ਸਮਾਜਿਕ ਜ਼ਿੰਮੇਵਾਰੀ ਬਾਰੇ ਗੱਲ ਕਰਦੀ ਹੈ। ਅੱਜ ਜਿਥ ਦੇਸ਼ ਦੇ ਕਈ ਹਿੱਸਿਆਂ ਵਿੱਚ ਲੋਕ ਸਿਰਫ਼ ਬਿਆਨਬਾਜ਼ੀ ਵਿੱਚ ਲੱਗੇ ਹੋਏ ਹਨ, ਓ  ਪੰਜਾਬ ਵਿੱਚ ਇੱਕ ਸੰਸਦ ਮੈਂਬਰ ਅਜਿਹਾ  ਵੀ ਹੈ ਜੋ  ਆਮ ਲੋਕਾਂ ਲਈ ਆਪਣੇ ਸਰੋਤ ਅਤੇ ਸੰਸਥਾ ਖੋਲ੍ਹ ਰਿਹਾ ਹੈ। ਇਹ ਪਹਿਲ ਨਾ ਸਿਰਫ਼ 43 ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰੇਗੀ, ਸਗੋਂ ਪੂਰੇ ਪੰਜਾਬ ਨੂੰ ਇਹ ਸੁਨੇਹਾ ਵੀ ਦੇਵੇਗੀ ਕਿ ਆਮ ਆਦਮੀ ਪਾਰਟੀ ਸਿਰਫ਼ ਚੋਣ ਵਾਅਦੇ ਹੀ ਨਹੀਂ ਕਰਦੀ, ਸਗੋਂ ਜ਼ਮੀਨ ਨਾਲ ਸਬੰਧਤ ਰਾਹਤ ਅਤੇ ਰੁਜ਼ਗਾਰ ਦੀ ਅਸਲ ਰਾਜਨੀਤੀ ਕਰਦੀ ਹੈ।