Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ  ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ 
Saturday, 06 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

‎ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਿਰੋਜ਼ਪੁਰ

‎ਪ੍ਰੈਸ ਨੋਟ 

‎-ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਵੱਖ ਵੱਖ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਲਿਆ ਜਾਇਜਾ 

‎-ਹੜ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ 

‎-ਪਾਣੀ ਘੱਟ ਹੋਣ ਤੱਕ ਲੋਕ ਰਾਹਤ ਕੇਂਦਰਾਂ ਵਿੱਚ ਹੀ ਠਹਿਰਨ 

ਫਿਰੋਜ਼ਪੁਰ 7 ਸਤੰਬਰ () ਜਿਲ੍ਹੇ ਵਿੱਚ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਵੱਲੋਂ ਪਿੰਡ ਦੋਨਾਂ ਤੇਲੂਮਲ, ਹਬੀਬ ਵਾਲਾ, ਬਾਰੇ ਕੇ, ਗੱਟੀ ਰਾਜੋ ਕੇ, ਜਲੋ ਕੇ ਸਮੇਤ ਹੁਸੈਨੀ ਵਾਲਾ ਸ਼ਹੀਦੀ ਸਮਾਰਕ ਦਾ ਦੋਰਾ ਕੀਤਾ ਗਿਆ| ਇਸ ਦੌਰਾਨ ਜਿੱਥੇ ਉਹਨਾਂ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਪਾਣੀ ਦੇ ਪੱਧਰ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਉੱਥੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜਾ ਲਿਆ|

‎ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਉਹਨਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਲੋਕਾਂ ਦਾ ਹਾਲ ਚਾਲ ਜਾਣਨ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ|ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲਗਾਤਾਰ ਰਾਹਤ ਕਾਰਜ ਜਾਰੀ ਹਨ| ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲੱਗੇ ਹੋਏ ਹਨ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਵੀ ਪਸ਼ੂਆਂ ਦੀ ਦੇਖਭਾਲ ਲਈ ਕੈਂਪ ਲਗਾਏ ਹੋਏ ਹਨ| ਵੱਖ-ਵੱਖ ਟੀਮਾਂ ਰਾਹੀ ਲੋਕਾਂ ਤੱਕ ਰਾਸ਼ਨ ਪਾਣੀ ਦੀ ਸਮਗਰੀ ਪਹੁੰਚਉਣ ਦਾ ਕੰਮ ਵੀ ਲਗਾਤਾਰ ਜਾਰੀ ਹੈ| ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਬਾਰੇ ਕੇ ਸਕੂਲ ਵਿਖੇ ਬਣੇ ਰਾਹਤ ਕੈਂਪ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਉਹਨਾਂ ਠਹਿਰੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ| ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਤੱਕ ਪਿੰਡਾਂ ਵਿੱਚ ਪਾਣੀ ਹੋਰ ਘੱਟ ਨਹੀਂ ਜਾਂਦਾ ਉਦੋਂ ਤੱਕ ਉਹ ਰਾਹਤ ਕੈਂਪਾਂ ਵਿੱਚ ਹੀ ਠਹਿਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਨਸੁਖਾਵੀਂ ਘਟਨਾ ਨਾ ਵਾਪਰੇ| ਉਨ੍ਹਾਂ ਕਿਹਾ ਕਿ ਰਾਹਤ ਕੇਂਦਰਾਂ ਵਿੱਚ ਖਾਣ ਪੀਣ ਤੋਂ ਇਲਾਵਾ ਹੋਰ ਸਾਰੀ ਜਰੂਰੀ ਵਸਤੂਆਂ ਦਾ ਇੰਤਜ਼ਾਮ ਕੀਤਾ ਹੋਇਆ ਹੈ| ਉਹਨਾਂ ਦੱਸਿਆ ਕਿ ਲਗਾਤਾਰ ਪਿੰਡ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਬਣਨਾ ਤੇ ਮਜਬੂਤੀ ਦਾ ਕੰਮ ਵੀ ਕੀਤਾ ਗਿਆ ਹੈ | 

‎ ਇਸ ਮੌਕੇ ਐਸ.ਐਸ.ਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਐਨਡੀਆਰਐਫ ਆਰਮੀ ਵਾਲਿਆਂ  ਦੇ ਸਹਿਯੋਗ ਨਾਲ ਪਾਣੀ ਚ ਫਸੇ ਵਿਅਕਤੀਆਂ ਨੂੰ  ਬਾਹਰ ਕੱਢ ਕੇ ਰਾਹਤ ਕੇਂਦਰ ਵਿੱਚ ਪਹੁੰਚਾਇਆ ਗਿਆ ਹੈ|ਇੰਨਾ ਟੀਮਾਂ ਵੱਲੋਂ ਘਰ ਘਰ ਜਾ ਕੇ ਰਾਸ਼ਨ ਪਾਣੀ ਆਦਿ ਵੀ ਲਗਾਤਾਰ ਪਹੁੰਚਾਇਆ ਗਿਆ ਹੈ| ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਪੂਰੀ ਸਥਿਤੀ ਤੇ ਨਜ਼ਰ ਰੱਖ ਰਿਹਾ ਹੈ ਅਤੇ ਲੋੜ ਪੈਣ ਤੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਹਰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ| ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ|