Arth Parkash : Latest Hindi News, News in Hindi
ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ 33 ਨਵੇਂ ਮੈਡੀਕਲ ਅਫ਼ਸਰ ਕੀਤੇ ਨਿਯੁਕਤ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ 33 ਨਵੇਂ ਮੈਡੀਕਲ ਅਫ਼ਸਰ ਕੀਤੇ ਨਿਯੁਕਤ
Monday, 08 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ 33 ਨਵੇਂ ਮੈਡੀਕਲ ਅਫ਼ਸਰ ਕੀਤੇ ਨਿਯੁਕਤ

ਫਾਜ਼ਿਲਕਾ 09 ਸਤੰਬਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਕੁਝ ਇਲਾਕਿਆਂ ਵਿੱਚ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਕਟਰ ਬਲਬੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਜਿਲ੍ਹਾ ਫਾਜ਼ਿਲਕਾ ਵਿੱਚ ਨਵੇਂ ਮੈਡੀਕਲ ਅਫ਼ਸਰਾਂ (ਜਨਰਲ) ਦੀ ਤੈਨਾਤੀ ਕੀਤੀ ਗਈ ਹੈ। ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਦੀ ਨਿਗਰਾਨੀ ਵਿੱਚ ਹੁਣ ਤੱਕ 33 ਨਵੇਂ ਮੈਡੀਕਲ ਅਫ਼ਸਰਾਂ ਨੇ ਆਪਣੀ ਡਿਊਟੀ ਤੇ ਹਾਜ਼ਰ ਹੋ ਗਏ ਹਨ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਹ ਸਾਰੇ ਡਾਕਟਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਿਊਟੀ ਕਰਨਗੇ।

ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਇਹਨਾਂ 33 ਡਾਕਟਰਾਂ ਦੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਮੈਡੀਕਲ ਟੀਮਾਂ ਅਤੇ ਰਾਹਤ ਕੈਂਪਾਂ ਵਿੱਚ ਡਿਊਟੀ ਲਗਾ ਦਿੱਤੀ ਗਈ ਹੈ। ਸਿਵਲ ਸਰਜਨ ਫਾਜ਼ਿਲਕਾ ਨੇ ਨਵ ਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਪਣੀ ਪਹਿਲੀ ਸੇਵਾ ਤਨ ਮਨ ਨਾਲ ਕਰਨ ਲਈ ਉਤਸ਼ਾਹਿਤ ਕੀਤਾ। ਇਨ੍ਹਾਂ ਮੈਡੀਕਲ ਅਫ਼ਸਰਾਂ ਨੇ ਵੀ ਪ੍ਰਸ਼ਾਸ਼ਨ ਅਤੇ ਸਿਵਲ ਸਰਜਨ ਫਾਜ਼ਿਲਕਾ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਦਾ ਵਿਸ਼ਵਾਸ਼ ਦਿਵਾਇਆ।

ਇਸ ਸਮੇਂ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰਦਿਵੇਸ਼ ਕੁਮਾਰ ਬਲਾਕ ਐਕਸਟੈਂਸ਼ਨ ਐਜੂਕੇਟਰਮੋਹਿਤ ਕੁਮਾਰ ਮੌਜੂਦ ਸਨ।