Arth Parkash : Latest Hindi News, News in Hindi
ਬੀ.ਐੱਸ.ਐੱਫ਼. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਬੀ.ਐੱਸ.ਐੱਫ਼. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਜਾਰੀ
Tuesday, 09 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਬੀ.ਐੱਸ.ਐੱਫ਼. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਜਾਰੀ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 10 ਸਤੰਬਰ (2025) - ਬੀ.ਐੱਸ.ਐੱਫ਼. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰੋਜ਼ਾਨਾ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬੀ.ਐੱਸ.ਐੱਫ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਸਤਪੁਰ ਅਤੇ ਪਿੰਡ ਜੌੜੀਆਂ ਖੁਰਦ ਵਿਖੇ ਮੈਡੀਕਲ ਕੈਂਪ ਲਗਾਏ ਗਏ।

ਇਨ੍ਹਾਂ ਦੋਵਾਂ ਕੈਂਪਾਂ ਵਿੱਚ 600 ਤੋਂ ਵੱਧ ਮਰੀਜ਼ਾਂ ਦਾ ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਚੈੱਕਅਪ ਕੀਤਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਬੀ.ਐੱਸ.ਐੱਫ਼ ਦੇ ਅਧਿਕਾਰੀਆਂ ਨੇ ਕਿਹਾ ਕਿ ਬੀ.ਐੱਸ.ਐੱਫ. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਦਾ ਦਾ ਇਹ ਸਿਲਸਲਾ ਜਾਰੀ ਰਹੇਗਾ।