ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਵੰਡੀ ਗਈ
ਹੜ੍ਹ ਦੀ ਮਾਰ ਹੇਠ ਆਏ ਸਰਕਾਰੀ ਸਕੂਲ ਸਿੰਘਪੁਰਾ `ਚ ਚਲਾਇਆ ਗਿਆ ਸਫ਼ਾਈ ਅਭਿਆਨ
ਗੁਰਦਾਸਪੁਰ, 11 ਸਤੰਬਰ (2025) - ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ, ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਸਾਰੀ ਟੀਮ ਵੱਲੋਂ ਅੱਜ ਜ਼ਿਲ੍ਹੇ ਦੇ ਹੜ੍ਹ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਵੰਡਣ ਦੇ ਨਾਲ ਹੜ੍ਹਾਂ ਦੀ ਮਾਰ ਹੇਠ ਆਏ ਸਰਕਾਰੀ ਸਕੂਲਾਂ `ਚ ਸਫ਼ਾਈ ਅਭਿਆਨ ਚਲਾਇਆ ਗਿਆ।
ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਕੋਰ ਗਰੁੱਪ ਦੇ ਮੈਂਬਰਜ਼ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡ ਕਾਦੀਆਂ, ਇਸਲਾਮਪੁਰ, ਹਰੂਵਾਲ, ਰੱਤਾ, ਅਬਦਾਲਾ, ਫਰੀਦਪੁਰ ਠੱਠੀ, ਚੰਦੂ ਵਡਾਲਾ, ਧੀਦੋਵਾਲੀ, ਧਰਮਕੋਟ ਰੰਧਾਵਾ, ਧਰਮਕੋਟ ਪਤਨ, ਖੋਦਾ ਬੇਟ, ਚੰਦੂਵਡਾਲਾ ਅਤੇ ਰਾਵੀ ਦਰਿਆ ਤੋਂ ਪਾਰਲੇ ਪੰਜ ਪਿੰਡਾਂ ਰਾਜਪੁਰਾ, ਤੂਰ, ਚਿੱਬ, ਭਰਿਆਲ ਅਤੇ ਲਸੀਆਂ ਦਾ ਦੌਰਾ ਕਰਕੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਰਾਹਤ ਸਮਗਰੀ ਵਜੋਂ ਖਾਣ-ਪੀਣ ਦਾ ਸਮਾਨ, ਪੀਣ ਵਾਲੇ ਪਾਣੀ ਦੀਆਂ ਪੇਟੀਆਂ, ਮੈਡੀਕਲ ਕਿੱਟਾਂ, ਤਰਪਾਲਾਂ ਅਤੇ ਹੋਰ ਘਰੇਲੂ ਜ਼ਰੂਰਤ ਦਾ ਸਮਾਨ ਵੰਡਿਆ ਗਿਆ।
ਇਸੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਟੀਮ ਵੱਲੋਂ ਡੇਰਾ ਬਾਬਾ ਨਾਨਕ ਬਲਾਕ ਦੇ ਹੜ੍ਹ ਪ੍ਰਭਾਵਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਪੁਰਾ ਵਿੱਚ ਸਫਾਈ ਅਭਿਆਨ ਚਲਾਇਆ ਗਿਆ।ਇਸ ਸਕੂਲ ਵਿੱਚ ਮਸ਼ੀਨ ਦੁਆਰਾ ਵਾਧੂ ਘਾਹ ਕੱਟਿਆ ਗਿਆ ਅਤੇ ਸਕੂਲ ਦੇ ਸਾਰੇ ਕਮਰਿਆਂ ਦੀ ਚੰਗੀ ਤਰ੍ਹਾਂ ਸਫਾਈ ਕੀਤੀ ਗਈ ਤਾਂ ਜੋ ਸਕੂਲ ਵਿੱਚ ਬੱਚਿਆਂ ਦੀ ਪੜ੍ਹਾਈ ਜਾਰੀ ਕੀਤੀ ਜਾ ਸਕੇ।
ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਜਾ ਰਹੀਆਂ ਹਨ ਜੋ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਘਰ-ਘਰ ਵਿੱਚ ਜਾ ਕੇ ਲੋਕਾਂ ਨੂੰ ਮਿਲਣਗੀਆਂ ਅਤੇ ਉਹਨਾਂ ਦਾ ਹੜ੍ਹਾਂ ਨਾਲ ਜੋ ਨੁਕਸਾਨ ਹੋਇਆ ਹੈ ਉਸ ਬਾਰੇ ਜਾਣਕਾਰੀ ਇਕੱਠੀ ਕਰਨਗੀਆਂ। ਟੀਮਾਂ ਵੱਲੋਂ ਇਸ ਸਬੰਧੀ ਰੀਪੋਰਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੂੰ ਦਿੱਤੀ ਜਾਵੇਗੀ ਅਤੇ ਫਿਰ ਇਹਨਾਂ ਮੁਸ਼ਕਿਲਾਂ ਨੂੰ ਜਿਲ੍ਹਾ ਪ੍ਰਸਾਸ਼ਨ, ਗੁਰਦਾਸਪੁਰ ਦੇ ਧਿਆਨ ਵਿੱਚ ਲਿਆ ਕਿ ਇਹਨਾਂ ਨੂੰ ਹੱਲ ਕੀਤਾ ਜਾਵੇਗਾ।