Arth Parkash : Latest Hindi News, News in Hindi
ਜ਼ਿਲ੍ਹੇ ਵਿਚ 13 ਸਤੰਬਰ ਨੁੰ ਲੱਗੇਗੀ ਕੌਮੀ ਲੋਕ ਅਦਾਲਤ ਜ਼ਿਲ੍ਹੇ ਵਿਚ 13 ਸਤੰਬਰ ਨੁੰ ਲੱਗੇਗੀ ਕੌਮੀ ਲੋਕ ਅਦਾਲਤ
Thursday, 11 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਕਰ ਅਫ਼ਸਰਮਾਨਸਾ

ਜ਼ਿਲ੍ਹੇ ਵਿਚ 13 ਸਤੰਬਰ ਨੁੰ ਲੱਗੇਗੀ ਕੌਮੀ ਲੋਕ ਅਦਾਲਤ

ਮਾਨਸਾ, 03 ਸਤੰਬਰ:

 ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 13.09.2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ। ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕੀਤਾ ਜਾਵੇ, ਇਸ ਕੌਮੀ ਲੋਕ ਅਦਾਲਤ ਦੇ ਮੁੱਖ ਮੰਤਵ ਹਨ। ਜ਼ਿਲ੍ਹਾ ਮਾਨਸਾ ਵਿਚ 13.09.2025 ਨੂੰ ਆ ਰਹੀ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਕਰਨ ਸਬੰਧੀ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਮਨਜਿੰਦਰ ਸਿੰਘ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ, ਵੱਲੋਂ ਲਗਾਤਾਰ ਕੋਸ਼ਿਸਾਂ ਕੀਤੀਆ ਜਾ ਰਹੀਆ ਹਨ। ਲੋਕਾਂ ਨੂੰ ਵੀ ਪੁਰਜੋਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਸ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਉਣ ਲਈ ਇਕ ਦਰਖਾਸਤ ਦੇ ਕੇ ਹੀ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਉਹ ਨੈਸ਼ਨਲ ਟੋਲ ਫ੍ਰੀ ਹੈਲਪ ਲਾਈਨ ਨੰ. 15100 ਤੇ ਕਾਲ ਕਰ ਸਕਦਾ ਹੈ।