Arth Parkash : Latest Hindi News, News in Hindi
ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ
Friday, 12 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ

 4.50 ਲੱਖ ਕੇਸਾਂ ਦਾ ਹੋਇਆ ਨਿਪਟਾਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ:


 ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 13.09.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਰਾਜ ਦੇ ਸਾਰੇ ਜ਼ਿਲ੍ਹਿਆ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 447 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਕੁੱਲ 5.18 ਲੱਖ ਕੇਸ ਲਗਾਏ ਗਏ।   ਜਿਨ੍ਹਾਂ ਵਿੱਚੋ ਕੁੱਲ 4.50 ਲੱਖ ਕੇਸਾਂ ਦਾ ਨਿਪਟਾਰਾ ਕੀਤਾ ਗਿਆ ।

ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਰਾਹੀਂ ਰਾਜ ਭਰ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਹਜਾਰਾਂ ਕੇਸ ਆਪਸੀ ਸਹਿਮਤੀ ਨਾਲ ਨਿਪਟਾਏ ਗਏ ਅਤੇ ਇਸ ਤਰ੍ਹਾਂ ਇਹ ਲੋਕ ਅਦਾਲਤ ਕੇਸਾਂ ਦਾ ਬੇਲੋੜਾ ਭਾਰ ਘਟਾਉਣ ਵਿੱਚ ਕਾਫੀ ਕਾਰਾਗਾਰ ਸਾਬਿਤ ਹੋਈ।

ਇਸ ਮੌਕੇ  ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਨੇ ਰਾਜ ਭਰ ਦੇ ਨਿਆਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆ ਅਤੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਕਿਹਾ ਕਿ  'ਲੋਕ ਅਦਾਲਤਾਂ ਇਸ ਵਿਚਾਰ ਦਾ ਪ੍ਰਮਾਣ ਹਨ ਕਿ ਨਿਆਂ ਵਿੱਚ ਦੇਰੀ ਜਾਂ ਵਿਰੋਧੀ ਹੋਣ ਦੀ ਜ਼ਰੂਰਤ ਨਹੀਂ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਪੰਜਾਬ ਦੇ ਲੋਕ ਨਿਆਂ ਪ੍ਰਦਾਨ ਕਰਨ ਦੇ ਇਸ ਸਹਿਯੋਗੀ ਢੰਗ ਨੂੰ ਅਪਣਾਉਂਦੇ ਹਨ"।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਰਾਜ ਭਰ ਦੀਆ ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆ, ਰਾਜ ਦੇ ਸਮੂਹ ਨਿਆ ਅਧਿਕਾਰੀ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਇਸ ਲੋਕ ਅਦਾਲਤ ਵਿੱਚ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।

-----------