Arth Parkash : Latest Hindi News, News in Hindi
ਪੰਜਾਬ ਵਿੱਚ ਐਸ.ਆਈ.ਆਰ.- ਅੱਜ ਕੁਝ ਅਖ਼ਬਾਰਾਂ ਵਿੱਚ ਛਪੀ ਖ਼ਬਰ ਦੇ ਸਬੰਧ ਵਿੱਚ ਪੰਜਾਬ ਵਿੱਚ ਐਸ.ਆਈ.ਆਰ.- ਅੱਜ ਕੁਝ ਅਖ਼ਬਾਰਾਂ ਵਿੱਚ ਛਪੀ ਖ਼ਬਰ ਦੇ ਸਬੰਧ ਵਿੱਚ
Saturday, 13 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ 

ਪੰਜਾਬ ਵਿੱਚ ਐਸ.ਆਈ.ਆਰ.- ਅੱਜ ਕੁਝ ਅਖ਼ਬਾਰਾਂ ਵਿੱਚ ਛਪੀ ਖ਼ਬਰ ਦੇ ਸਬੰਧ ਵਿੱਚ

ਚੰਡੀਗੜ੍ਹ, 14 ਸਤੰਬਰ:

ਮੁੱਖ ਚੋਣ ਅਧਿਕਾਰੀ ਦਫ਼ਤਰ ਪੰਜਾਬ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੋਧ (ਐਸ.ਆਈ.ਆਰ.) ਦੀ ਸਮਾਂ-ਸਾਰਣੀ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਘੋਸ਼ਿਤ ਨਹੀਂ ਕੀਤੀ ਗਈ ਹੈ ਅਤੇ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਆਈ ਖ਼ਬਰ ਸਿਰਫ਼ ਅੰਦਾਜ਼ੇ ਵਾਲੀ ਹੈ ਅਤੇ ਇਸਨੂੰ ਅਣਡਿੱਠਾ ਕੀਤਾ ਜਾਣਾ ਚਾਹੀਦਾ ਹੈ।

ਇੱਕ ਬੁਲਾਰੇ ਨੇ ਦੱਸਿਆ ਕਿ ਹਾਲਾਂਕਿ, ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਰਾਜਾਂ ਵਿੱਚ ਆਲ ਇੰਡੀਆ ਪੱਧਰ 'ਤੇ ਤਿਆਰੀਆਂ ਚੱਲ ਰਹੀਆਂ ਹਨ ਅਤੇ ਪੰਜਾਬ ਵਿੱਚ ਵੀ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਪਿਛਲੀ ਵੋਟਰ ਸੂਚੀ ਦੇ ਵੋਟਰਾਂ ਅਤੇ ਨਵੀਨਤਮ ਵੋਟਰ ਸੂਚੀ ਵਿੱਚ ਮੌਜੂਦਾ ਵੋਟਰਾਂ ਦੀ ਤੁਲਨਾ ਸ਼ਾਮਲ ਹੈ।

ਉਨ੍ਹਾਂ ਅੱਗੇ ਕਿਹਾ ਕਿ ਚੋਣ ਕਮਿਸ਼ਨ ਰਾਜਾਂ ਵਿੱਚ ਅਸਲ ਸਮਾਂ-ਸਾਰਣੀ ਦਾ ਐਲਾਨ ਕਰਨ ਤੋਂ ਪਹਿਲਾਂ ਸਾਰੇ ਕਾਰਕਾਂ ਨੂੰ ਧਿਆਨ ਵਿੱਚ ਰੱਖੇਗਾ। ਇਸ ਲਈ, ਮੀਡੀਆ ਦੋਸਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਜਿਹੀਆਂ ਕੋਈ ਵੀ ਅੰਦਾਜ਼ੇ ਵਾਲੀਆਂ ਖ਼ਬਰਾਂ ਦੇਣ ਤੋਂ ਗੁਰੇਜ਼ ਕਰਨ।
---