Arth Parkash : Latest Hindi News, News in Hindi
ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਥਾਈਂ ਕੀਤੀ ਚੈਕਿੰਗ ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਥਾਈਂ ਕੀਤੀ ਚੈਕਿੰਗ
Thursday, 18 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ



ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ"


ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਥਾਈਂ ਕੀਤੀ ਚੈਕਿੰਗ


ਡੇਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ  ਖੜ੍ਹਾ ਨਾ ਹੋਣ ਦਿਤਾ ਜਾਵੇ : ਡਾ. ਸੰਗੀਤਾ ਜੈਨ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਸਤੰਬਰ:
  "ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ ਵਿਚ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੀਨੀਅਰ ਸਿਹਤ ਅਧਿਕਾਰੀਆਂ ਦੀ ਅਗਵਾਈ ਹੇਠ ਸਿਹਤ ਵਰਕਰਾਂ, ਆਸ਼ਾ ਵਰਕਰਾਂ, ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਨਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਮੌਕੇ ’ਤੇ ਮੌਜੂਦ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ।

ਨਿਰੀਖਣ ਟੀਮਾਂ ਵਿਚ ਖ਼ਾਸ ਤੌਰ ’ਤੇ ਪੇਂਡੂ ਸਿਹਤ ਸਫ਼ਾਈ ਕਮੇਟੀਆਂ ਅਤੇ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ।

ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਪੂਰੇ ਜ਼ੋਰਾਂ ਤੇ   ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਨਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇੱਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

ਡਾ. ਜੈਨ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

"ਡੇਂਗੂ ਬੁਖ਼ਾਰ ਦੇ ਲੱਛਣ"

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।