Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ
Saturday, 20 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ

ਸਰਕਾਰ ਨੇ ਝੋਨੇ ਦੀ ਫ਼ਸਲ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ

ਗੁਰਦਾਸਪੁਰ, 21 ਸਤੰਬਰ ( 2025) - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿੱਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿੱਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਉਸ ਦੀ ਜਿਨਸ ਦੀ ਖ਼ਰੀਦ ਨਹੀਂ ਹੋ ਪਾਉਂਦੀ, ਜਿਸ ਕਾਰਨ ਕਿਸਾਨ ਨੂੰ ਮੰਡੀ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ `ਤੇ ਹੀ ਵਢਾਈ ਜਾਵੇ ਤਾਂ ਉਸ ਵਿੱਚ ਨਮੀਂ ਦੀ ਮਾਤਰਾ ਸਹੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਸਾਲ ਝੋਨੇ ਦੀ ਫ਼ਸਲ ਦਾ ਮੁੱਲ 2389/- ਰੁਪਏ ਪ੍ਰਤੀ ਕੁਵਿੰਟਲ ਨਿਰਧਾਰਿਤ ਕੀਤਾ ਗਿਆ ਹੈ ਅਤੇ ਜੇਕਰ ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣਗੇ ਤਾਂ ਉਨ੍ਹਾਂ ਨੂੰ ਆਪਣੀ ਜਿਨਸ ਦਾ ਪੂਰਾ ਮੁੱਲ ਮਿਲੇਗਾ।

ਡਿਪਟੀ ਕਮਿਸ਼ਨਰ ਨੇ ਸਾਰੇ ਕੰਬਾਈਨ ਓਪਰੇਟਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਤਾਂ ਜੋ ਝੋਨੇ ਦੀ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਨਾ ਆ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਵਲ ਦਿਨ ਵੇਲੇ ਹੀ ਆਪਣੀ ਝੋਨੇ ਦੀ ਪੱਕੀ ਹੋਈ ਫ਼ਸਲ ਦੀ ਕਟਾਈ ਕਰਵਾਉਣ।