Arth Parkash : Latest Hindi News, News in Hindi
ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਲਈ ਨਸ਼ਿਆਂ ਤੋਂ ਖਬਰਦਾਰ ਕਰਨ ਤੇ ਟ੍ਰੈਫਿਕ ਨਿਯਮਾਂ ਬਾਰੇ ਵਿਸ਼ੇਸ਼ ਸੈਮੀਨਾਰ ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਲਈ ਨਸ਼ਿਆਂ ਤੋਂ ਖਬਰਦਾਰ ਕਰਨ ਤੇ ਟ੍ਰੈਫਿਕ ਨਿਯਮਾਂ ਬਾਰੇ ਵਿਸ਼ੇਸ਼ ਸੈਮੀਨਾਰ
Monday, 22 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਲਈ ਨਸ਼ਿਆਂ ਤੋਂ ਖਬਰਦਾਰ ਕਰਨ ਤੇ ਟ੍ਰੈਫਿਕ ਨਿਯਮਾਂ ਬਾਰੇ ਵਿਸ਼ੇਸ਼ ਸੈਮੀਨਾਰ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਸਤੰਬਰ:

ਜ਼ਿਲ੍ਹਾ ਸੀਨੀਅਰ ਕਪਤਾਨ ਪੁਲਿਸ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਬਿੰਦਗੜ੍ਹ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ।

 

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਮਹੱਤਤਾ ਅਤੇ ਖੇਡਾਂ ਵੱਲ ਰੁਝਾਨ ਬਣਾਉਣ ਬਾਰੇ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਕੁਝ ਗਲਤ ਤੱਤ ਉਨ੍ਹਾਂ ਨੂੰ ਨਸ਼ੇ ਦੀ ਲਤ ਵੱਲ ਧੱਕ ਸਕਦੇ ਹਨ, ਇਸ ਲਈ ਅਜਿਹਿਆਂ ਲੋਕਾਂ ਤੋਂ ਸਾਵਧਾਨ ਰਹਿਣਾ ਬਹੁਤ ਜਰੂਰੀ ਹੈ।

 

ਇਸ ਮੌਕੇ ‘ਤੇ ਮੋਟਰ ਵਹੀਕਲ ਐਕਟ ਦੀਆਂ ਮਹੱਤਵਪੂਰਣ ਧਾਰਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਜਿਵੇਂ ਕਿ ਜੇ ਵਾਹਨ ਚਲਾਉਂਦੇ ਸਮੇਂ ਓਵਰ ਸਪੀਡ ਕੀਤੀ ਜਾਵੇ ਤਾਂ ਧਾਰਾ 183 ਤਹਿਤ ਪਹਿਲੀ ਵਾਰ 2,000 ਰੁਪਏ ਅਤੇ ਦੂਜੀ ਵਾਰ 4,000 ਰੁਪਏ ਜੁਰਮਾਨਾ, ਨਾਲ ਹੀ 3 ਮਹੀਨੇ ਲਈ ਲਾਇਸੰਸ ਸਸਪੈਂਡ ਹੋਵੇਗਾ।

 

ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਕਰਨ 'ਤੇ ਧਾਰਾ 184 ਤਹਿਤ ਪਹਿਲੀ ਵਾਰ 5,000 ਰੁਪਏ, ਦੂਜੀ ਵਾਰ 10,000 ਰੁਪਏ ਜੁਰਮਾਨਾ ਅਤੇ 6 ਮਹੀਨੇ ਤੱਕ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸਦੇ ਨਾਲ 3 ਮਹੀਨੇ ਲਈ ਲਾਇਸੰਸ ਸਸਪੈਂਡ ਕੀਤਾ ਜਾਵੇਗਾ।

 

 

ਇਸ ਤੋਂ ਇਲਾਵਾ, ਵਿਦਿਆਰਥੀਆਂ ਨੂੰ ਗੁੱਡ ਸਮਾਰਿਟਨ ਸਕੀਮ (Scheme for Grant of Award to the Good Samaritan) ਬਾਰੇ ਵੀ ਜਾਣੂ ਕਰਵਾਇਆ ਗਿਆ। ਦੱਸਿਆ ਗਿਆ ਕਿ ਜੇ ਕੋਈ ਵਿਅਕਤੀ ਸੜਕ ਹਾਦਸੇ ਵਿੱਚ ਜ਼ਖ਼ਮੀ ਦੀ ਮਦਦ ਕਰਦਾ ਹੈ, ਤਾਂ ਉਸਨੂੰ ਸਰਕਾਰ ਵੱਲੋਂ "ਫ਼ਰਿਸ਼ਤੇ ਸਕੀਮ" ਹੇਠ 2,000 ਰੁਪਏ ਇਨਾਮ ਵਜੋਂ ਦਿੱਤੇ ਜਾਂਦੇ ਹਨ।

 

ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਨੇ ਡੀ.ਐਸ.ਪੀ. ਟ੍ਰੈਫਿਕ ਦਾ ਧੰਨਵਾਦ ਕੀਤਾ ਅਤੇ ਇਸ ਤਰ੍ਹਾਂ ਦੇ ਸੈਮੀਨਾਰਾਂ ਨੂੰ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਕਰਾਰ ਦਿੱਤਾ।