ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਤੇ ਸਾਉਣੀ ਦੀਆ ਫਸਲਾਂ ਸਬੰਧੀ ਬਲਾਕ ਪੱਧਰੀ ਕੈਂਪ ਲਗਾਇਆ
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ:
ਪੰਜਾਬ ਸਰਕਾਰ ਦੇ ਹੁਕਮਾਂ ਅਤੇ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਕਰਨਜੀਤ ਸਿੰਘ ਗਿੱਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜਗਮੋਹਨ ਸਿੰਘ, ਸਹਾਇਕ ਕਪਾਹ ਵਿਸਥਾਰ ਅਫਸਰ, ਗਿੱਦੜਬਾਹਾ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗਿੱਦੜਬਾਹਾ ਵੱਲੋ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਅੱਜ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਪਿੰਡ ਗਿਲਜੇਵਾਲਾ ਵਿਖੇ ਲਗਾਇਆ ਗਿਆ। ਜਿਸ ਵਿੱਚ ਜਗਮੋਹਨ ਸਿੰਘ ਵੱਲੋਂ ਸਮੂਹ ਸਟਾਫ ਅਤੇ ਕਿਸਾਨਾਂ ਨੂੰ ਜੀ ਆਇਆ ਆਖਦੇ ਹੋਏ ਕੈਂਪ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਨਰਿੰਦਰ ਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਗਿੱਦੜਬਾਹਾ ਵੱਲੋਂ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਖੇਤ ਵਿੱਚ ਹੀ ਸੁਚੱਜੀ ਸਾਭ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ, ਸਤਨਾਮ ਕੌਰ, ਖੇਤੀਬਾੜੀ ਵਿਕਾਸ ਅਫਸਰ, ਗਿੱਦੜਬਾਹਾ ਵੱਲੋ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਲਈ ਕਿਸਾਨਾਂ ਨਾਲ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ, ਸ਼੍ਰੀ ਕਰਨਜੀਤ ਸਿੰਘ, ਪ੍ਰਜੈਕਟ ਡਾਇਰੈਕਟਰ (ਆਤਮਾ) ਵੱਲੋਂ ਕਿਸਾਨਾਂ ਨਾਲ ਸਾਉਣੀ ਦੀਆਂ ਫਸਲਾਂ ਉੱਪਰ ਆਉਣ ਵਾਲੀਆ ਸਮੱਸਿਆਵਾਂ ਦੇ ਹੱਲ ਸਬੰਧੀ ਵਿਚਾਰ ਸਾਂਝੇ ਕੀਤੇ ਗਏ ਅਤੇ ਅੰਤ ਵਿੱਚ ਮਨਿੰਦਰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਗਿੱਦੜਬਾਹਾ ਵੱਲੋਂ ਪੀ.ਐਮ. ਕਿਸਾਨ ਨਿੱਧੀ ਯੋਜਨਾ ਸਕੀਮ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਕੈਂਪ ਵਿੱਚ ਪਹੁੰਚੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।ਖੇਤੀਬਾੜੀ ਵਿਭਾਗ ਬਲਾਕ ਗਿੱਦੜਬਾਹਾ ਦੇ ਸਮੂਹ ਸਟਾਫ ਵੱਲੋਂ ਕੈਪ ਨੂੰ ਕਾਮਯਾਬ ਕਰਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਗਈ।