Arth Parkash : Latest Hindi News, News in Hindi
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤਾ ਗਿਆ ਕੰਟਰੋਲ ਰੂਮ : ਵਧੀਕ ਡਿਪਟੀ ਕਮਿਸ਼ਨਰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤਾ ਗਿਆ ਕੰਟਰੋਲ ਰੂਮ : ਵਧੀਕ ਡਿਪਟੀ ਕਮਿਸ਼ਨਰ
Tuesday, 23 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ

 

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤਾ ਗਿਆ ਕੰਟਰੋਲ ਰੂਮ : ਵਧੀਕ ਡਿਪਟੀ ਕਮਿਸ਼ਨਰ

 

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ

 

ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਦਿੱਤੀ ਹੈ।

 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਸੀ. ਦਫਤਰ), ਸ੍ਰੀ ਮੁਕਤਸਰ ਸਾਹਿਬ ਦੇ ਕਮਰਾ ਨੰਬਰ 20(ਏ) ਵਿੱਚ ਸਥਾਪਿਤ ਕੀਤਾ ਗਿਆ ਹੈ। ਇਸ ਕੰਟਰੋਲ ਰੂਮ ਵਿੱਚ ਹਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਮੋਬਾਇਲ ਨੰਬਰ 95695-95598 ਅਤੇ ਭੁਪਿੰਦਰ ਸਿੰਘ, ਜੂਨੀਅਰ ਸਹਾਇਕ, ਦਫ਼ਤਰ ਡਿਪਟੀ ਕਮਿਸ਼ਨਰ ਮੋਬਾਇਲ ਨੰਬਰ 98559-95200 ਦੀ ਡਿਊਟੀ ਲਗਾਈ ਗਈ ਹੈ। ਜ਼ਿਲ੍ਹਾ ਵਾਸੀ ਕਿਸੇ ਕਿਸਮ ਦੀ ਸੂਚਨਾ ਦੇਣ ਜਾਂ ਜਾਣਕਾਰੀ ਲਈ ਇਸ ਨੰਬਰ ਤੇ ਕਾਲ ਕਰ ਸਕਦੇ ਹਨ।