Arth Parkash : Latest Hindi News, News in Hindi
ਮੁੱਖ ਚੋਣ ਦਫ਼ਤਰ ਪੰਜਾਬ ਦੇ ਸੋਸ਼ਲ ਮੀਡੀਆ ਨਾਲ ਜੁੜੋ – ਕਿਊ.ਆਰ ਕੋਡ ਸਕੈਨ ਕਰਕੇ ਹਾਸਲ ਕਰੋ ਤਾਜ਼ਾ ਜਾਣਕਾਰੀ ਮੁੱਖ ਚੋਣ ਦਫ਼ਤਰ ਪੰਜਾਬ ਦੇ ਸੋਸ਼ਲ ਮੀਡੀਆ ਨਾਲ ਜੁੜੋ – ਕਿਊ.ਆਰ ਕੋਡ ਸਕੈਨ ਕਰਕੇ ਹਾਸਲ ਕਰੋ ਤਾਜ਼ਾ ਜਾਣਕਾਰੀ
Tuesday, 23 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ

 

ਮੁੱਖ ਚੋਣ ਦਫ਼ਤਰ ਪੰਜਾਬ ਦੇ ਸੋਸ਼ਲ ਮੀਡੀਆ ਨਾਲ ਜੁੜੋ – ਕਿਊ.ਆਰ ਕੋਡ ਸਕੈਨ ਕਰਕੇ ਹਾਸਲ ਕਰੋ ਤਾਜ਼ਾ ਜਾਣਕਾਰੀ


ਸ੍ਰੀ ਮੁਕਤਸਰ ਸਾਹਿਬ 24 ਸਤੰਬਰ

 

ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀਸਟੀਕ ਅਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪਹੁੰਚੇਇਸ ਲਈ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਚੋਣ ਤਹਿਸੀਲਦਾਰ ਸ. ਹਰਬੰਸ ਸਿੰਘ  ਨੇ ਦਿੱਤੀ।

 

ਉਨ੍ਹਾਂ ਦੱਸਿਆ ਕਿ ਲੋਕ ਹੁਣ ਫੇਸਬੁੱਕਇੰਸਟਾਗ੍ਰਾਮਟਵੀਟਰ ਤੇ ਯੂਟਿਊਬ ਤੇ ਉਪਲਬਧ ਮੁੱਖ ਚੋਣ ਦਫ਼ਤਰ ਦੇ ਅਧਿਕਾਰਤ ਅਕਾਊਂਟ ਨਾਲ ਜੁੜ ਸਕਦੇ ਹਨ। ਸਿਰਫ਼ ਕਿਊ.ਆਰ ਕੋਡ ਸਕੈਨ ਕਰਕੇ ਇਹ ਅਕਾਊਂਟ ਫਾਲੋਅ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸਬੰਧੀ ਮਹੱਤਵਪੂਰਨ ਜਾਣਕਾਰੀਨਵੀਨਤਮ ਅੱਪਡੇਟਾਂ ਅਤੇ ਮੁੱਖ ਚੋਣ ਅਧਿਕਾਰੀ ਦੀਆਂ ਹਦਾਇਤਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

 

ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਅਤੇ ਉਨ੍ਹਾਂ ਤੱਕ ਹਰ ਲੋੜੀਂਦੀ ਜਾਣਕਾਰੀ ਪਹੁੰਚਾਉਣ ਲਈ ਸੋਸ਼ਲ ਮੀਡੀਆ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ਉਭਰਿਆ ਹੈ। ਇਸੇ ਲਈ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਮੁੱਖ ਚੋਣ ਦਫ਼ਤਰ ਵੱਲੋਂ ਸੋਸ਼ਲ ਮੀਡੀਆ ਹੈਂਡਲ ਨੂੰ ਕਾਰਜਸ਼ੀਲ ਅਤੇ ਸਰਗਰਮ ਰੱਖਿਆ ਗਿਆ ਹੈ।