Arth Parkash : Latest Hindi News, News in Hindi
ਵਿਧਾਇਕ ਰੰਧਾਵਾ ਨੇ ਕੌਸਲਾਂ ਦੇ ਟੈਂਡਰਾਂ ਅਤੇ ਕੰਮਾਂ ਦੀ ਸਮੀਖਿਆ ਲਈ ਅਧਿਕਾਰੀਆਂ  ਅਤੇ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਵਿਧਾਇਕ ਰੰਧਾਵਾ ਨੇ ਕੌਸਲਾਂ ਦੇ ਟੈਂਡਰਾਂ ਅਤੇ ਕੰਮਾਂ ਦੀ ਸਮੀਖਿਆ ਲਈ ਅਧਿਕਾਰੀਆਂ  ਅਤੇ ਠੇਕੇਦਾਰਾਂ ਨਾਲ ਮੀਟਿੰਗ ਕੀਤੀ*
Tuesday, 23 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਿਧਾਇਕ ਰੰਧਾਵਾ ਨੇ ਕੌਸਲਾਂ ਦੇ ਟੈਂਡਰਾਂ ਅਤੇ ਕੰਮਾਂ ਦੀ ਸਮੀਖਿਆ ਲਈ ਅਧਿਕਾਰੀਆਂ  ਅਤੇ ਠੇਕੇਦਾਰਾਂ ਨਾਲ ਮੀਟਿੰਗ ਕੀਤੀ


ਅਧਿਕਾਰੀਆਂ ਨੂੰ ਲੰਬਿਤ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ

ਜ਼ੀਰਕਪੁਰ, 24 ਸਿਤੰਬਰ:

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਜ਼ੀਰਕਪੁਰ ਨਗਰ ਕੌਂਸਲ ਦੇ ਮੀਟਿੰਗ ਹਾਲ ਵਿੱਚ ਜ਼ੀਰਕਪੁਰ, ਡੇਰਾਬੱਸੀ ਅਤੇ ਲਾਲੜੂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫਸਰਾਂ ਦੀ ਮੌਜੂਦਗੀ ਵਿਚ ਤਿੰਨੋਂ ਨਗਰ ਕੌਂਸਲਾਂ ਨਾਲ ਸੰਬੰਧਤ ਠੇਕੇਦਾਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਜ਼ੀਰਕਪੁਰ ਸਬ ਡਵੀਜ਼ਨ ਦੇ ਬਿਜਲੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਿਲ ਰਹੇ।

ਮੀਟਿੰਗ, ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿੱਚ ਇੰਜੀਨੀਅਰਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਵੱਲੋਂ ਪਿਛਲੇ ਸਾਲਾਂ ਦੌਰਾਨ ਲਏ ਗਏ ਟੈਂਡਰਾਂ ਅਤੇ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਨ ਲਈ ਕੀਤੀ ਗਈ ਸੀ। ਇਸ ਮੀਟਿੰਗ ਵਿੱਚ, ਵਿਧਾਇਕ ਰੰਧਾਵਾ ਨੇ ਸਬੰਧਤ ਅਧਿਕਾਰੀਆਂ ਤੋਂ ਹਰੇਕ ਠੇਕੇਦਾਰ ਦੇ ਕੰਮਾਂ-ਕਾਰਾਂ ਦਾ ਜਾਇਜ਼ਾ ਲਿਆ, ਤਾਂ ਜੋ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਪ੍ਰਾਪਤ ਪੈਸਿਆਂ ਦੀ ਸਹੀ ਵਰਤੋਂ ਅਤੇ ਨਗਰ ਕੌਂਸਲ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ।

ਮੀਟਿੰਗ ਵਿੱਚ ਤਿੰਨੋਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫਸਰਾਂ ਦੇ ਨਾਲ-ਨਾਲ ਇੰਜੀਨੀਅਰਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੇ ਸ਼ਿਰਕਤ ਕੀਤੀ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇੰਜੀਨੀਅਰਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਦੁਆਰਾ ਕੀਤੇ ਗਏ ਇਕਰਾਰਨਾਮਿਆਂ ਅਤੇ ਕੰਮਾਂ ਦੀ ਸਮੀਖਿਆ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੈਕਸਦਾਤਾਵਾਂ ਦੇ ਫੰਡਾਂ  ਦੀ ਕੁਸ਼ਲਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਹੋ ਰਹੀ ਹੈ। ਉਨ੍ਹਾਂ ਨੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਗੁਣਵੱਤਾ ਦੇ ਮਿਆਰਾਂ ਦੀ ਪਾਲਣਾ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।

ਮੀਟਿੰਗ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਬੰਧਤ ਅਧਿਕਾਰੀਆਂ ਤੋਂ ਹਰੇਕ ਠੇਕੇਦਾਰ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਵੀ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਲੰਬਿਤ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਵਿਧਾਇਕ ਨੇ ਠੇਕੇਦਾਰਾਂ ਨੂੰ ਕੰਮ ਦੀ ਗੁਣਵੱਤਾ ਬਣਾਈ ਰੱਖਣ ਅਤੇ ਕਿਸੇ ਵੀ ਦੇਰੀ ਅਤੇ ਲਾਗਤ ਦੇ ਵਾਧੇ ਤੋਂ ਬਚਣ ਲਈ ਸਮਾਂ-ਸੀਮਾ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ, ਠੇਕਾ ਹਾਸਲ ਕਰਨ ਲਈ ਘਾਟੇ ਦੀ ਬੋਲੀ ਲਗਾਉਣ ਲਈ ਤੋਂ ਗੁਰੇਜ਼ ਕਰਨ ਲਈ ਆਖਿਆ।

 ਜਾਣਕਾਰੀ ਦਿੰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਦੀ ਜ਼ੀਰਕਪੁਰ, ਡੇਰਾਬੱਸੀ ਅਤੇ ਲਾਲੜੂ ਨਗਰ ਕੌਸਲਾਂ ਦੇ ਕਾਰਜਸਾਧਕ ਅਫਸਰਾਂ, ਅਧਿਕਾਰੀਆਂ ਅਤੇ ਠੇਕੇਦਾਰਾਂ ਨਾਲ ਮੀਟਿੰਗ ਨਗਰ ਕੌਂਸਲ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ ਹੈ। ਪਿਛਲੇ ਸਾਲਾਂ ਵਿੱਚ ਕੀਤੇ ਗਏ ਇਕਰਾਰਨਾਮਿਆਂ ਅਤੇ ਕੰਮਾਂ ਦੀ ਸਮੀਖਿਆ ਕਰਨ ਲਈ ਉਨ੍ਹਾਂ ਦੇ ਯਤਨ ਇਹ ਯਕੀਨੀ ਬਣਾਉਣਗੇ ਕਿ ਟੈਕਸਦਾਤਾਵਾਂ ਦੇ ਪੈਸੇ ਦੀ ਕੁਸ਼ਲਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕੀਤੀ ਜਾਵੇ। ਵਿਧਾਇਕ ਰੰਧਾਵਾ ਨੇ ਮੀਟਿੰਗ ਦੌਰਾਨ ਠੇਕੇਦਾਰਾਂ ਵੱਲੋਂ 2024-25 ਵਿੱਚ ਲਏ ਗਏ ਠੇਕਿਆਂ ਦੇ ਕੰਮ ਪੈਂਡਿੰਗ ਰਹਿਣ ਤੇ ਨਰਾਜਗੀ ਜਾਹਰ ਕਰਦਿਆਂ ਅਧਿਕਾਰੀਆਂ ਨੂੰ ਮੁੜ ਤੋਂ ਸਮੀਖਿਆ ਮੀਟਿੰਗ ਕਰਨ ਦੀ ਸਲਾਹ ਦਿੱਤੀ। ਇਹ ਮੀਟਿੰਗ ਡੇਰਾਬੱਸੀ ਹਲਕੇ ਦੇ ਤਿੰਨੇ ਸ਼ਹਿਰਾਂ ਦੇ ਵਿਕਾਸ ਅਤੇ ਤਰੱਕੀ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਇਸ ਮੌਕੇ ਨਗਰ ਕੋਂਸਲ ਪ੍ਰਧਾਨ ਡੇਰਾਬੱਸੀ ਸ਼੍ਰੀਮਤੀ ਆਸ਼ੂ ਨਰੇਸ਼ ਉਪਨੇਜਾ, ਨਗਰ ਕੌਸਲ ਲਾਲੜੂ ਪ੍ਰਧਾਨ ਸ੍ਰੀ ਸਤੀਸ਼ ਰਾਣਾ ਹਾਜਿਰ ਰਹੇ।