Arth Parkash : Latest Hindi News, News in Hindi
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਫਾਜ਼ਿਲਕਾ ਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਫਾਜ਼ਿਲਕਾ ਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Friday, 26 Sep 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਫਾਜ਼ਿਲਕਾ ਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖਰੀਦ ਕੇਂਦਰਾਂ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ 

ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਲਈ ਸਥਾਪਿਤ ਕੀਤੇ ਗਏ 67 ਖਰੀਦ ਕੇਂਦਰ: ਐਸ ਡੀ ਐਮ

 

ਫਾਜ਼ਿਲਕਾ, 27 ਸੰਤਬਰ

    ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਸ਼ਹਿਰ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨ ਰਮੇਸ਼ ਸਿੰਘ ਪੁੱਤਰ ਸ. ਕੇਸਰ ਸਿੰਘ ਵਾਸੀ ਕਬੂਲ ਸ਼ਾਹ ਹਿਠਾੜ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਐਸ ਡੀ ਐਮ ਫਾਜ਼ਿਲਕਾ ਮੈਡਮ ਵੀਰਪਾਲ ਕੌਰ ਵੀ ਮੌਜੂਦ ਸਨ|

       ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆ ਨੂੰ ਮੰਡੀਆਂ ਵਿੱਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਗਈ ਝੋਨੇ ਦੀ ਫਸਲ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋਂ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਤਕਸੀਮ ਕੀਤੀ ਜਾਵੇਗੀ।

      ਐਸ ਡੀ ਐਮ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਲਈ ਕੁੱਲ 67 ਖਰੀਦ ਕੇਂਦਰ ਬਣਾਏ ਗਏ ਹਨ ਅਤੇ 2389 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਸਰਕਾਰੀ ਰੇਟਾਂ ਤੇ ਖਰੀਦ ਕੀਤੀ ਜਾਵੇਗੀ ਅਤੇ ਇਨ੍ਹਾਂ ਖਰੀਦ ਕੇਂਦਰ ਵਿੱਚ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਵੇਗੀ ਅਤੇ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ।

          ਇਸ ਮੌਕੇ ਡੀ ਐਫ ਐਸ ਸੀ ਵੰਦਨਾ ਕੰਬੋਜ, ਮਾਰਕਿਟ ਕਮੇਟੀ  ਦੇ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ , ਸਕੱਤਰ ਮਾਰਕੀਟ ਕਮੇਟੀ ਮਨਦੀਪ ਕਾਮਰਾ, ਰਾਜ ਕੁਮਾਰ ਮੰਡੀ ਸੁਪਰਵਾਈਸਰ ਆਦਿ ਹਾਜ਼ਰ ਸਨ।