Arth Parkash : Latest Hindi News, News in Hindi
ਅਨਾਜ ਮੰਡੀਆਂ ਵਿੱਚ 1589 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਅਨਾਜ ਮੰਡੀਆਂ ਵਿੱਚ 1589 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ
Friday, 10 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਅਨਾਜ ਮੰਡੀਆਂ ਵਿੱਚ 1589 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ
ਖਰੀਦ ਏਜੰਸੀਆਂ ਵੱਲੋਂ 1574 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ
ਨੂਰਪੁਰ ਬੇਦੀ 11 ਅਕਤੂਬਰ (2025)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੁਚਾਰੂ ਖਰੀਦ ਪ੍ਰਬੰਧਾਂ ਲਈ ਜਾਰੀ ਦਿਸ਼ਾ ਨਿਰਦੇਸ਼ਾ ਅਤੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਦਿੱਤੀਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਮਾਰਕੀਟ ਕਮੇਟੀ ਅਧੀਨ ਸਾਰੀਆਂ 12 ਅਨਾਜ ਮੰਡੀਆਂ ਵਿੱਚ ਖਰੀਦ ਨਿਰਵਿਘਨ ਜਾਰੀ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਕਿਸਾਨਾ ਦੀ ਫਸਲ ਦੀ ਖਰੀਦ, ਲਿਫਟਿੰਗ, ਅਦਾਇਗੀ ਦੇ ਪ੍ਰਬੰਧਾਂ ਦੀ ਲਗਾਤਾਰ ਮੋਨੀਟਰਿੰਗ ਕਰ ਰਹੇ ਹਨ।
   ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਸਾਰੀਆਂ 12 ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ  1589 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1574 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ  ਖਰੀਦੇ ਗਏ ਝੋਨੇ ਦੀ ਅਦਾਇਗੀ ਨਾਲੋ ਨਾਲ ਕੀਤੀ ਜਾ ਰਹੀ ਹੈ।
   ਸਕੱਤਰ ਮਾਰਕੀਟ ਕਮੇਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 256 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1130 ਮੀਟ੍ਰਿਕ ਟਨ, ਅਤੇ ਐਫ.ਸੀ.ਆਈ. ਵੱਲੋਂ 188 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 1589 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿੱਚੋਂ ਖਰੀਦ ਏਜੰਸੀਆਂ ਵੱਲੋਂ 1574 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀ ਲਗਾਤਾਰ ਦੌਰਾ ਕਰ ਰਹੇ ਹਨ।
     ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਅਧੀਨ 12 ਅਨਾਜ ਮੰਡੀਆਂ ਅਗੰਮਪੁਰ, ਕੀਰਤਪੁਰ ਸਾਹਿਬ, ਤਖਤਗੜ੍ਹ, ਨੂਰਪੁਰ ਬੇਦੀ,  ਨੰਗਲ, ਸੂਰੇਵਾਲ,  ਅਬਿਆਣਾ, ਸੁਖੇਮਾਜਰਾ,  ਡੂਮੇਵਾਲ,  ਅਜੋਲੀ, ਕਲਵਾ, ਮਹੈਣ ਵਿਚ ਹੁਣ ਤੱਕ ਕੁੱਲ 1589 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਕਿਸੇ ਵੀ ਕਿਸਾਨ ਨੂੰ ਅਨਾਜ ਮੰਡੀਆਂ ਵਿਚ ਬੇਲੋੜੀ ਖੱਜਲ ਖੁਆਰੀ ਨਹੀ ਹੋ ਰਹੀ ਹੈ। ਆਮਦ, ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਪ੍ਰਬੰਧ ਸੁਚਾਰੂ ਹਨ। ਉਨ੍ਹਾਂ ਨੇ ਦੱਸਿਆ ਕਿ ਅਨਾਜ ਮੰਡੀਆਂ ਵਿਚ ਲਿਫਟਿੰਗ ਦਾ ਕੰਮ ਚੱਲ ਰਿਹਾ ਹੈ ਤਾ ਜ਼ੋ ਕਿਸਾਨਾਂ ਨੂੰ ਆਪਣੀ ਫਸਲ ਲੈ ਕੇ ਆਉਣ ਸਮੇਂ ਅਨਾਜ ਮੰਡੀਆਂ ਵਿਚ ਦਿੱਕਤ ਨਾ ਹੋਵੇ।
   ਸਕੱਤਰ ਮਾਰਕੀਟ ਕਮੇਟੀ ਨਰਿੰਦਰ ਸਿੰਘ  ਨੇ ਦੱਸਿਆ ਕਿ ਰੋਜ਼ਾਨਾ ਫਸਲ ਦੀ ਆਮਦ ਦੇ ਨਾਲ ਨਾਲ ਖਰੀਦ ਦੇ ਵੀ ਸੁਚਾਰੂ ਪ੍ਰਬੰਧ ਹਨ। ਕਿਸਾਨਾਂ ਨੂੰ ਫਸਲ ਲੈ ਕੇ ਆਉਣ ਵਾਲੇ ਦਿਨ ਹੀ ਜਿਣਸ ਦਾ ਤੋਲ ਕਰਕੇ ਵਿਹਲੇ ਕੀਤਾ ਜਾ ਰਿਹਾ ਹੈ ਤਾ ਜੋ ਉਹ ਵਧੇਰੇ ਸਮਾਂ ਅਨਾਜ ਮੰਡੀਆਂ ਵਿਚ ਖੱਜਲ ਖੁਆਰ ਨਾ ਹੋਣ।