Arth Parkash : Latest Hindi News, News in Hindi
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਤੇ ਹੋਰ ਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਤੇ ਹੋਰ ਰੇਲ ਗੱਡੀਆਂ ਚਲਾਉਣ ਦੀ ਕੀਤੀ ਮੰਗ
Friday, 10 Oct 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਵੰਦੇ ਭਾਰਤ ਤੇ ਹੋਰ ਰੇਲ ਗੱਡੀਆਂ ਚਲਾਉਣ ਦੀ ਕੀਤੀ ਮੰਗ

ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਲਿਖਿਆ ਪੱਤਰ

ਸੰਗਤਾਂ ਦੀ ਸਹੂਲਤ ਲਈ ਵੱਖ ਵੱਖ ਸੂਬਿਆਂ ਤੋਂ ਰੇਲ ਗੱਡੀਆਂ ਚਲਾਉਣਾ ਜ਼ਰੂਰੀ, ਸਮਾਗਮ ਦੋਰਾਨ ਲੱਖਾਂ ਸੰਗਤਾਂ ਦੇ ਪਹੁੰਚਣ ਦੀ ਉਮੀਦ - ਕੈਬਨਿਟ ਮੰਤਰੀ

ਸ਼੍ਰੀ ਅਨੰਦਪੁਰ ਸਾਹਿਬ 11 ਅਕਤੂਬਰ ()
ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੂੰ ਨੋਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਸਮਾਰੋਹ ਸਬੰਧੀ ਸ਼੍ਰੀ ਅਨੰਦਪੁਰ ਸਾਹਿਬ ਲਈ ਵੰਦੇ ਭਾਰਤ ਰੇਲ ਗੱਡੀ ਅਤੇ ਹੋਰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਬੇਨਤੀ ਕੀਤੀ ਹੈ।
     ਇਸ ਪਵਿੱਤਰ ਦਿਹਾੜੇ ਮੌਕੇ ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਸੰਗਤਾਂ ਦੇ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਉਮੀਦ ਹੈ। ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ, ਮਹਾਰਾਸ਼ਟਰ, ਪਟਨਾ, ਸ਼੍ਰੀ ਅੰਮ੍ਰਿਤਸਰ ਸਾਹਿਬ ਸਮੇਤ ਹੋਰ ਸੂਬਿਆਂ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਲਈ ਸੰਬੰਧਿਤ ਮੰਤਰੀਆਂ ਨੂੰ ਪੱਤਰ ਭੇਜੇ ਗਏ ਹਨ।

     ਉਹਨਾਂ ਨੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਕੇਂਦਰੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਅਤੇ ਸ਼੍ਰੀ ਰਵਨੀਤ ਸਿੰਘ ਬਿੱਟੂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਇਸ ਮਹੱਤਵਪੂਰਨ ਮੰਗ ਨੂੰ ਜ਼ਰੂਰ ਸਵੀਕਾਰ ਕਰਨਗੇ।
      ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਹੋਣ ਵਾਲਾ ਸਮਾਗਮ ਇਤਿਹਾਸਕ ਅਤੇ ਅਦੁੱਤੀ ਹੋਵੇਗਾ। ਉਹਨਾ ਨੇ ਅਪਣੇ ਸੋਸ਼ਲ ਮੀਡੀਆ x ਤੇ ਇਸ ਸੰਬੰਧ ਵਿੱਚ ਪੋਸਟ ਵੀ ਸਾਂਝੀ ਕੀਤੀ ਹੈ।